Home » ਪੰਜਾਬ » ਨਰਮੇ ‘ਤੇ ਗੁਲਾਬੀ ਸੁੰਡੀ ਦੇ ਬਚਾਹ ਲਈ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਸਪਰੇ

ਨਰਮੇ ‘ਤੇ ਗੁਲਾਬੀ ਸੁੰਡੀ ਦੇ ਬਚਾਹ ਲਈ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਸਪਰੇ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਬਠਿੰਡਾ, 9 ਜੁਲਾਈ :-ਬਠਿੰਡਾ ਜ਼ਿਲ੍ਹੇ ਦੇ ਕੁੱਝ ਨਰਮੇ ਦੇ ਖੇਤਾਂ ਵਿੱਚ ਗੁਲਾਬੀ ਸੁੰਡੀ (ਪਿੰਕ ਬੋਲਵਰਮ) ਦਾ ਹਮਲਾ ਦੇਖਣ ਵਿੱਚ ਆਇਆ ਹੈ। ਇਸ ਦੇ ਬਚਾਅ ਲਈ ਨਰਮੇ ਦੇ ਖੇਤਾਂ ਦਾ ਨਿਯਮਿਤ ਨਿਰੀਖਣ ਕਰਨ ਅਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਮੌਜੂਦਗੀ ‘ਤੇ ਵਿਸ਼ੇਸ਼ ਨਜ਼ਰ ਰੱਖਣੀ ਜ਼ਰੂਰੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਹਰਪ੍ਰੀਤ ਪਾਲ ਕੌਰ ਨੇ ਸਾਂਝੀ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਬੀ.ਟੀ.ਕਾਟਨ ਵਿੱਚ 10 ਪ੍ਰਤੀਸ਼ਤ ਫੁੱਲ-ਡੋਡੀ ਆਉਣ ਤੇ ਅਤੇ ਦੇਸੀ ਕਪਾਹ ਵਿੱਚ 25 ਪ੍ਰਤੀਸ਼ਤ ਫੁੱਲ ਡੋਡੀ ਆਉਣ ਤੇ ਹੀ ਗੁਲਾਬੀ ਸੁੰਡੀ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਸਪਰੇ ਕੀਤੀ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਤੇ ਇਸ ਦੇ ਨਾਲ ਹੀ ਕਿਸਾਨ ਆਪਣੇ ਖੇਤਾਂ ਦਾ ਲਗਾਤਾਰ ਮੁਆਇਨਾ ਕਰਦੇ ਰਹਿਣ ਅਤੇ ਕੀੜਿਆਂ ਦੇ ਸ਼ੁਰੂਆਤੀ ਹਮਲੇ ਦੀ ਸਥਿਤੀ ਵਿੱਚ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਜਾਂ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ ਤਾਂ ਜੋ ਨਰਮੇ ਦੀ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories