Home » ਪੰਜਾਬ » ਵਿਸ਼ਵ ਸਾਈਕਲ ਯਾਤਰੀ ਸੋਮੇਨ ਦੇਬਨਾਥ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ

ਵਿਸ਼ਵ ਸਾਈਕਲ ਯਾਤਰੀ ਸੋਮੇਨ ਦੇਬਨਾਥ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਬਠਿੰਡਾ, 20 ਜੁਲਾਈ :ਵਿਸ਼ਵ ਪੱਧਰ ‘ਤੇ ਸਾਈਕਲ ਰਾਹੀਂ 191 ਦੇਸ਼ਾਂ ਦੀ ਯਾਤਰਾ ਕਰਕੇ ਐਚ.ਆਈ.ਵੀ ਜਾਗਰੂਕਤਾ ਅਤੇ ਭਾਰਤੀ ਸੰਸਕ੍ਰਿਤੀ ਦੇ ਪ੍ਰਚਾਰ ਲਈ ਵਿਲੱਖਣ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਵਿਸ਼ਵ ਸਾਈਕਲ ਯਾਤਰੀ ਸੋਮੇਨ ਦੇਬਨਾਥ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਵੱਲੋਂ 10 ਹਜ਼ਾਰ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਨੇ ਸੋਮੇਨ ਦੇਬਨਾਥ ਨੂੰ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ, ਵਿਸ਼ਵ ਸਾਈਕਲ ਯਾਤਰਾ ਦੀ ਸਫਲਤਾ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦਸਦਿਆਂ ਕਿਹਾ ਕਿ ਸੋਮੇਨ ਦੇਬਨਾਥ ਸਾਲ 2004 ਤੋਂ 2023 ਤੱਕ 191 ਦੇਸ਼ਾਂ ਦੀ ਲਗਭਗ 2 ਲੱਖ ਕਿਲੋਮੀਟਰ ਸਾਈਕਲ ਯਾਤਰਾ ਕਰ ਚੁੱਕੇ ਹਨ।
ਸੋਮੇਨ ਦੇਬਨਾਥ ਵੱਲੋਂ ਆਪਣੀ ਯਾਤਰਾ ਦੌਰਾਨ ਉਨ੍ਹਾਂ ਨੇ ਐਚ.ਆਈ.ਵੀ. ਜਾਗਰੂਕਤਾ ਅਤੇ ਭਾਰਤੀ ਸੰਸਕ੍ਰਿਤੀ ਦੇ ਪ੍ਰਚਾਰ ਲਈ ਕਈ ਦੇਸ਼ਾਂ ਵਿੱਚ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਕੀਤੇ। ਉਨ੍ਹਾਂ ਵੱਲੋਂ 27 ਮਈ 2026 ਤੋਂ ਭਾਰਤ ਦੇ 28 ਰਾਜਾਂ ਅਤੇ 5 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨਵੀਂ ਸਾਈਕਲ ਯਾਤਰਾ ਸ਼ੁਰੂ ਕੀਤੀ ਗਈ ਹੈ ਜੋ ਕਿ 27 ਮਈ 2027 ਤੱਕ ਮੁਕੰਮਲ ਕੀਤੀ ਜਾਵੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਰਾਸ਼ਟਰੀ ਏਕਤਾ, ਵਾਤਾਵਰਨ ਸੰਭਾਲ ਲਈ “ਇੱਕ ਰੁੱਖ-ਇੱਕ ਜੀਵਨ” ਦਾ ਸੰਦੇਸ਼ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ।
ਸੋਮੇਨ ਦੇਬਨਾਥ ਦੀ ਜੀਵਨ ਯਾਤਰਾ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਅਜਿਹੇ ਯਤਨ ਸਮਾਜ ਵਿੱਚ ਸਕਾਰਾਤਮਕ ਸੰਦੇਸ਼ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories