ਜਸਵੰਤ ਰਾਏ
ਜਗਰਾਓਂ, 20 ਜੁਲਾਈ– ਲਾਲਾ ਲਾਜਪਤ ਰਾਏ ਚੈਰੀਟੇਬਲ ਵੈਲਫੇਅਰ ਸੁਸਾਇਟੀ (ਰਜਿ.), ਜਗਰਾਓਂ ਦਾ ਇੱਕ ਵਫ਼ਦ ਸੰਸਥਾ ਦੇ ਸਰਪ੍ਰਸਤ ਸ਼੍ਰੀ ਅੰਕਿਤ ਬਾਂਸਲ (ਸਾਬਕਾ ਓਐਸਡੀ, ਮੁੱਖ ਮੰਤਰੀ ਪੰਜਾਬ) ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨਾਲ ਰਾਜ ਭਵਨ ਵਿਖੇ ਮਿਲਿਆ। ਵਫ਼ਦ ਨੇ ਰਾਜਪਾਲ ਸਾਹਿਬ ਨੂੰ ਜਗਰਾਓਂ ਵਿਖ਼ੇ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਦੀ ਸੰਭਾਲ ਅਤੇ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਅਤੇ ਇਸ ਨੂੰ ਰਾਸ਼ਟਰੀ ਵਿਰਾਸਤੀ ਸਥਾਨ ਵਜੋਂ ਵਿਕਸਤ ਕਰਨ ਦੀ ਅਪੀਲ ਕੀਤੀ।
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਦਾ ਦੌਰਾ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸੰਸਥਾ ਦੇ ਸਰਪ੍ਰਸਤ ਸ਼੍ਰੀ ਅੰਕਿਤ ਬਾਂਸਲ ਨੇ ਰਾਜਪਾਲ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਲਾ ਲਾਜਪਤ ਰਾਏ ਚੈਰੀਟੇਬਲ ਵੈਲਫੇਅਰ ਸੁਸਾਇਟੀ (ਰਜਿ.), ਜਗਰਾਓਂ ਸਮਾਜ ਸੇਵਾ ਦੇ ਨਾਲ-ਨਾਲ ਲਾਲਾ ਜੀ ਦੀ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕਰਦੀ ਰਹੇਗੀ। ਇਸ ਮੌਕੇ ਸੰਸਥਾ ਦੇ ਪ੍ਰਧਾਨ ਪੁਨੀਤ ਬਾਂਸਲ, ਜਨਰਲ ਸਕੱਤਰ ਕਮਲਦੀਪ ਬਾਂਸਲ, ਖ਼ਜ਼ਾਨਚੀ ਮੋਹਿਤ ਗੋਇਲ ਅਤੇ ਉਪ ਪ੍ਰਧਾਨ ਅੰਕੁਸ਼ ਮਿੱਤਲ ਵੀ ਹਾਜ਼ਰ ਸਨ।
- 0
- 0
- 0
- 0














