Home » ਪੰਜਾਬ » ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀ ਜਲੰਧਰ ਰੈਲੀ ਚ ਪ੍ਰੀਵਾਰਾਂ ਸਮੇਤ ਪੁੱਜਣ ਦਾ ਐਲਾਨ

ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀ ਜਲੰਧਰ ਰੈਲੀ ਚ ਪ੍ਰੀਵਾਰਾਂ ਸਮੇਤ ਪੁੱਜਣ ਦਾ ਐਲਾਨ

Facebook
X
WhatsApp
Email

 

← Back

Thank you for your response. ✨

ਟਾਈਮਜ਼ ਆਫ਼ ਪੰਜਾਬ ਬਿਊਰੋ 
ਬੱਧਣੀ ਕਲਾਂ,26 ਜੁਲਾਈ –— ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੱਧਣੀ ਕਲਾਂ ਵਿਖੇ ਕੀਤੀ ਜ਼ਿਲ੍ਹਾ ਕਮੇਟੀ ਮੀਟਿੰਗ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ ਜਲੰਧਰ ਵਿਖੇ 5ਅਗਸਤ ਨੂੰ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਦੇ ਪ੍ਰੋਗਰਾਮ ‘ਚ ਜ਼ਿਲ੍ਹੇ ਚੋਂ ਵੱਡੀ ਗਿਣਤੀ ਚ ਮਜ਼ਦੂਰ ਮਰਦ ਔਰਤਾਂ ਸ਼ਾਮਲ ਹੋਣਗੇ। ਇਹ ਜਾਣਕਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਕਾਲੇਕੇ,ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਹਿੰਮਤਪੁਰਾ,ਜ਼ਿਲ੍ਹਾ ਆਗੂ ਅੰਗਰੇਜ਼ ਸਿੰਘ ਮੱਦੋਕੇ ਵੱਲੋਂ ਜ਼ਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ। ਮੀਟਿੰਗ ਦੌਰਾਨ ਇਸ ਸੂਬਾਈ ਰੈਲੀ ਤੇ ਮਾਰਚ ਨੂੰ ਸਫ਼ਲ ਬਣਾਉਣ ਅਤੇ ਭਗਵੰਤ ਮਾਨ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਤੇ ਅਮਲਾਂ ਦਾ ਪਰਦਾਫਾਸ਼ ਕਰਨ ਲਈ ਪਿੰਡਾਂ ਦੇ ਅੰਦਰ ਲਾਮਬੰਦੀ ਮੁਹਿੰਮ ਵਿੱਢਣ ਬਾਰੇ ਵੀ ਵਿਉਂਤਬੰਦੀ ਕੀਤੀ ਗਈ। ਆਗੂਆਂ ਨੇ
ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਖੇਤ ਮਜ਼ਦੂਰਾਂ ਸਮੇਤ ਕਿਰਤੀ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਸੰਘਰਸ਼ੀ ਲੋਕਾਂ ਦੀ ਹੱਕੀ ਆਵਾਜ਼ ਨੂੰ ਦਬਾਉਣ ਲਈ ਪੁਲਿਸੀ ਕਹਿਰ ਢਾਹ ਰਹੀ ਹੈ। ਉਹਨਾਂ ਆਖਿਆ ਕਿ ਬਰਨਾਲਾ ਵਿਖੇ ਸਫਾਈ ਕਰਮਚਾਰੀ ਔਰਤਾਂ ਸਮੇਤ ਮਰਦ ਮੈਂਬਰਾਂ ‘ਤੇ ਢਾਹੇ ਕਹਿਰ ਨੇ ਇਸ ਸਰਕਾਰ ਦਾ ਔਰਤ ਤੇ ਦਲਿਤ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਕਰ ਦਿੱਤਾ ਹੈ। ਮਜ਼ਦੂਰ ਆਗੂਆਂ ਨੇ ਆਖਿਆ ਕਿ ਆਪ ਸਰਕਾਰ ਆਪਣੀ ਮਜ਼ਦੂਰ ਵਿਰੋਧੀ ਖਸਲਤ ਕਾਰਨ ਮਜ਼ਦੂਰਾਂ ਨੂੰ ਮਨਰੇਗਾ ਦਾ ਕੰਮ ਦੇਣ, ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ,ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ, ਨਸ਼ਾ ਖਤਮ ਕਰਨ, ਪੈਨਸ਼ਨਾਂ ਦੀ ਰਾਸ਼ੀ ਵਧਾਉਣ, ਖੁਦਕੁਸ਼ੀ ਪੀੜਤਾਂ ਦੀ ਬਾਂਹ ਫੜਨ ਅਤੇ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਖੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ‘ਚ ਕਰਨ ਵਰਗੇ ਪੁਖਤਾ ਕਦਮ ਚੁੱਕਣ ਤੋਂ ਭੱਜ ਗਈ ਹੈ।
ਉਹਨਾਂ ਆਖਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੇ ਮਾਮਲੇ ‘ਚ ਵੀ ਆਪ ਸਰਕਾਰ ਵੱਲੋਂ ਔਰਤਾਂ ਨਾਲ ਵੱਡਾ ਧੋਖਾ ਧੋਖਾ ਕੀਤਾ ਗਿਆ ਹੈ।ਉਹਨਾਂ ਆਖਿਆ ਕਿ ਤਿੰਨ ਮਹੀਨਿਆਂ ‘ਚ ਨਸ਼ਾ ਖਤਮ ਕਰਨ ਦੀ ਗਰੰਟੀ ਦੇ ਬਾਵਜੂਦ ਆਪ ਸਰਕਾਰ ਦੇ ਰਾਜ ਚ ਨਸ਼ੇ ਨਾਲ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਆਪ ਸਰਕਾਰ ਨਸ਼ੇ ਦੇ ਥੋਕ ਵਪਾਰੀਆਂ ਤੇ ਥੋਕ ਸਮਗਲਰਾਂ ਨੂੰ ਨੱਥ ਪਾਉਣ ਦੀ ਥਾਂ ਨਸ਼ੇ ਤੋਂ ਪੀੜਤਾਂ ਨੂੰ ਗਿਰਫ਼ਤਾਰ ਕਰਕੇ ਅੰਕੜਿਆਂ ਦੀ ਜਾਦੂਗਰੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਨੇਕਾਂ ਵਾਰ ਸਾਂਝੇ ਮਜ਼ਦੂਰ ਮੋਰਚੇ ਨੂੰ ਲਿਖਤੀ ਮੀਟਿੰਗਾਂ ਦੇ ਕੇ ਮੀਟਿੰਗ ਕਰਨ ਤੋਂ ਹੀ ਭੱਜ ਗਏ। ਉਹਨਾਂ ਆਖਿਆ ਕਿ ਪੰਜਾਬ ਦੀ ਆਪ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਮਜ਼ਦੂਰ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ।ਖੇਤ ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਸੀ ਨੂੰ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂਰਾਂ ਦੀ ਵੀ ਤਬਾਹੀ ਦਾ ਸਾਧਨ ਵੀ ਬਣਨਗੇ।ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਵਹਿਸ਼ੀ ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ ‘ਤੇ ਐਸ ਸੀ ਐਸ ਟੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਸਫਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ। ਮੀਟਿੰਗ ਵਿੱਚ ਜਗਰਾਜ ਸਿੰਘ ਕੁੱਸਾ,ਸ਼ਿੰਗਾਰਾ ਸਿੰਘ ਮੱਦੋਕੇ, ਰਾਜਪਾਲ ਸਿੰਘ ਦੌਧਰ,ਗਿਆਨ ਸਿੰਘ ਮੱਲੇਆਣਾ,ਹਾਕਮ ਸਿੰਘ ਕਾਲੇਕੇ,ਬਲਜਿੰਦਰ ਸਿੰਘ ਨੱਥੋਕੇ,ਬੰਤ ਸਿੰਘ ਰਾਜੇਆਣਾ ਵੀ ਮੌਜੂਦ ਸਨ

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories