Home » ਪੰਜਾਬ » ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਕੀਤਾ ਜਾਵੇ ਹੱਲ -ਸਹਾਇਕ ਕਮਿਸ਼ਨਰ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਕੀਤਾ ਜਾਵੇ ਹੱਲ -ਸਹਾਇਕ ਕਮਿਸ਼ਨਰ

Facebook
X
WhatsApp
Email
–ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤਾਵਾਰੀ ਸਮੀਖਿਆ ਬੈਠਕ ਆਯੋਜਿਤ
ਟਾਈਮਜ਼ ਆਫ਼ ਪੰਜਾਬ ਬਿਊਰੋ
ਬਠਿੰਡਾ, 27 ਜੁਲਾਈ :– ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਵਪਾਰੀ ਵਰਗ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਸਮੇਂ-ਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਹਫ਼ਤਾਵਾਰੀ ਸਮੀਖਿਆ ਬੈਠਕ ਆਯੋਜਿਤ ਕੀਤੀ ਗਈ। ਇਸ ਮੌਕੇ ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਬੈਠਕ ਦੌਰਾਨ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਸਮੂਹ ਵਿਭਾਗੀ ਮੁਖੀਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਪੱਧਰ ‘ਤੇ ਅਣਗਹਿਲੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੋਰਟਲ ‘ਤੇ ਸ਼ਿਕਾਇਤ ਪ੍ਰਾਪਤ ਹੁੰਦਿਆਂ ਹੀ ਉਸ ‘ਤੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ ਅਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸੰਤੁਸ਼ਟੀਜਨਕ ਢੰਗ ਨਾਲ ਉਸ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਸਹਾਇਕ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਸ਼ਿਕਾਇਤ ਦੇ ਪ੍ਰਾਪਤ ਹੋਣ ਤੋਂ ਲੈ ਕੇ ਉਸ ਦੇ ਨਿਪਟਾਰੇ ਤੱਕ ਹਰ ਪੜਾਅ ਦੀ ਜਾਣਕਾਰੀ ਸ਼ਿਕਾਇਤਕਰਤਾ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਪ੍ਰਸ਼ਾਸਨਿਕ ਕਾਰਜਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ।
ਮੀਟਿੰਗ ਦੌਰਾਨ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਵਪਾਰੀ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭ ਨੂੰ ਵੱਧ ਤੋਂ ਵੱਧ ਵਪਾਰੀਆਂ ਤੱਕ ਪਹੁੰਚਾਉਣ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਤੇ ਪ੍ਰਗਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਕਿਰਤ ਵਿਭਾਗ, ਸਿਹਤ ਵਿਭਾਗ, ਪਾਵਰਕਾਮ, ਪੰਜਾਬ ਪੁਲਿਸ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸੰਬੰਧਤ ਪ੍ਰਾਪਤ ਸ਼ਿਕਾਇਤਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਆਨਲਾਈਨ ਪੋਰਟਲ ਰਾਹੀਂ ਨਿਪਟਾਰਾ ਕਰਦਿਆਂ ਰਿਕਾਰਡ ਨੂੰ ਤੁਰੰਤ ਅਪਡੇਟ ਵੀ ਕੀਤਾ ਗਿਆ, ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਪਾਰਦਰਸ਼ਤਾ ਅਤੇ ਪ੍ਰਭਾਵਸ਼ੀਲਤਾ ਯਕੀਨੀ ਬਣਾਈ ਜਾ ਸਕੇ।
ਇਸ ਮੀਟਿੰਗ ਵਿੱਚ ਸ੍ਰੀ ਰਾਕੇਸ਼ ਗੁਪਤਾ ਬਠਿੰਡਾ ਅਰਬਨ ਦੇ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ, ਸ਼੍ਰੀ ਨਰੇਸ਼ ਗੋਇਲ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦਿਹਾਤੀ ਅਤੇ ਸੀਨੀਅਰ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਵਰਗ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories