Home » ਪੰਜਾਬ » ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

Facebook
X
WhatsApp
Email
–8 ਕੈਂਪਾਂ ਵਿੱਚ 800 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, ਮੁਫ਼ਤ ਐਨਕਾਂ ਵੰਡੀਆਂ
–ਡਿਪਟੀ ਕਮਿਸ਼ਨਰ ਵਲੋਂ ਸੇਖਾ ਕੈਂਪ ਦਾ ਦੌਰਾ, ਕੈਂਪ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ
–ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਲਈ ਮੌਕੇ ‘ਤੇ ਕਰਵਾਇਆ ਜਾਂਦਾ ਹੈ ਅਪਲਾਈ
ਟਾਈਮਜ਼ ਆਫ਼ ਪੰਜਾਬ ਬਿਊਰੋ
ਬਰਨਾਲਾ ,4 ਅਗਸਤ– ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਜਿੱਥੇ ਸੈਂਕੜੇ ਵਿਅਕਤੀ ਖਾਸ ਕਰਕੇ ਬਜ਼ੁਰਗ ਸਿਹਤ ਸੇਵਾਵਾਂ ਵਿਸ਼ੇਸ਼ ਕਰਕੇ ਅੱਖਾਂ ਦੇ ਚੈੱਕਅਪ ਅਤੇ ਮੁਫ਼ਤ ਐਨਕਾਂ ਦੀ ਸਹੂਲਤ ਦਾ ਲਾਭ ਲੈ ਰਹੇ ਹਨ।
ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਅੱਜ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਕੈਂਪ ਲਾਇਆ ਗਿਆ ਜਿੱਥੇ ਸੈਂਕੜੇ ਪਿੰਡ ਵਾਸੀਆਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਕੈਂਪ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਉਹਨਾਂ ਦਸਿਆ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਕਰਮਗੜ੍ਹ, ਕਾਲੇਕੇ, ਢਿੱਲਵਾਂ, ਕੱਟੂ, ਜ਼ਿਲ੍ਹਾ ਜੇਲ੍ਹ, ਅਮਲਾ ਸਿੰਘ ਵਾਲਾ, ਠੀਕਰੀਵਾਲ ਅਤੇ ਸੇਖਾ ਵਿਚ ਕੈਂਪ ਲਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ 800 ਦੇ ਕਰੀਬ ਮਰੀਜ਼ਾਂ ਦਾ ਅੱਖਾਂ ਦਾ ਚੈੱਕਅਪ, 550 ਦੇ ਕਰੀਬ ਵਿਅਕਤੀਆਂ ਨੂੰ ਮੁਫ਼ਤ ਐਨਕਾਂ, 500 ਦੇ ਕਰੀਬ ਮਰੀਜ਼ਾਂ ਦਾ ਜਨਰਲ ਚੈੱਕਅਪ, 50 ਹਜ਼ਾਰ ਤੋਂ ਵੱਧ ਦੀਆਂ ਮੁਫ਼ਤ ਦਵਾਈਆਂ ਤੋਂ ਇਲਾਵਾ ਜਨਮ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲੇਬਰ ਕਾਰਡ, ਰਾਸ਼ਨ ਕਾਰਡ, ਆਧਾਰ ਕਾਰਡ, ਮੁੱਖ ਮੰਤਰੀ ਸਿਹਤ ਯੋਜਨਾ ਆਦਿ ਲਈ ਅਪਲਾਈ ਕਰਵਾਇਆ ਗਿਆ ਹੈ।
ਓਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣਾ ਅਤੇ ਸਰਕਾਰੀ ਸਕੀਮਾਂ ਤੇ ਸੇਵਾਵਾਂ ਲਈ ਅਪਲਾਈ ਕਰਵਾਉਣਾ ਹੈ। ਇਸ ਮੌਕੇ ਉਹਨਾਂ ਦਸਿਆ ਕਿ ਅੱਜ ਦੇ ਕੈਂਪ ਵਿਚ 11 ਦੇ ਕਰੀਬ ਮੋਤੀਆਬਿੰਦ ਦੇ ਸਨ ਜਿਨ੍ਹਾਂ ਦਾ ਸਿਵਲ ਹਸਪਤਾਲ ਬਰਨਾਲਾ ਵਿਚ ਆਪਰੇਸ਼ਨ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਜ਼ਿਲ੍ਹਾ ਰੈੱਡ ਕ੍ਰਾਸ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਕੈਂਪ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਨੂੰ ਫਾਇਦਾ ਹੋਇਆ ਹੈ ਖਾਸ ਕਰਕੇ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਐਨਕਾਂ ਦਿੱਤੀਆਂ ਗਈਆਂ ਜਿਹੜੇ ਕਿ ਕਈ ਕਾਰਨਾਂ ਕਰਕੇ ਸ਼ਹਿਰ ਨਹੀਂ ਜਾ ਸਕਦੇ ਸਨ।
ਇਸ ਮੌਕੇ ਪਿੰਡ ਵਾਸੀ ਬਜ਼ੁਰਗ ਚਮਕੌਰ ਸਿੰਘ ਨੇ ਦਸਿਆ ਕਿ ਉਹ ਅੱਜ ਇਸ ਕੈਂਪ ਵਿੱਚ ਅੱਖਾਂ ਦੀ ਜਾਂਚ ਅਤੇ ਸਿਹਤ ਜਾਂਚ ਲਈ ਆਇਆ ਸੀ ਜਿੱਥੇ ਕਿ ਉਸਦਾ ਚੈੱਕਅਪ ਕਰਕੇ ਮੁਫ਼ਤ ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਸਰਵਣ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਵੀ ਵੱਖ ਵੱਖ ਪਿੰਡਾਂ ਵਿਚ ਕੈਂਪ ਲਾਏ ਜਾਣਗੇ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News