Home » ਪੰਜਾਬ » ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Facebook
X
WhatsApp
Email
–ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 9 ਅਗਸਤ :–  ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਠੋਸ ਕੂੜੇ ਨੂੰ ਘਰ-ਘਰ ਤੋਂ ਇਕੱਠਾ ਕਰਨ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਤੋਂ ਕੂੜਾ ਇਕੱਠਾ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਪਿੰਡ ਬੁਤਾਲਾ ਦੇ ਸਰਪੰਚ ਸ੍ਰੀ ਸੁਖਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਰਾਹੀਂ ਠੋਸ ਕੂੜੇ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਘਰ-ਘਰ ਤੋਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕੀਤਾ ਜਾਂਦਾ ਹੈ ਅਤੇ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਰਾਹੀਂ ਇਸ ਨੂੰ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤੱਕ ਪਹੁੰਚਾਇਆ ਜਾਂਦਾ ਹੈ। ਇੱਥੇ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਰ-ਘਰ ਤੋਂ ਕੂੜਾ ਇਕੱਠਾ ਕਰਨ ਲਈ ਪ੍ਰਤੀ ਘਰ 100 ਰੁਪਏ ਲਏ ਜਾ ਰਹੇ ਹਨ।
ਇਸੇ ਤਰ੍ਹਾਂ ਪਿੰਡ ਧਰਦਿਓ ਦੇ ਸਰਪੰਚ ਸ੍ਰੀਮਤੀ ਕਵਲਜੀਤ ਕੌਰ ਅਤੇ ਪਿੰਡ ਹੇਰ ਦੇ ਸਰਪੰਚ ਸ੍ਰੀ ਮਨਿੰਦਰ ਸਿੰਘ ਵੱਲੋਂ ਵੀ ਦੱਸਿਆ ਗਿਆ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਠੋਸ ਕੂੜੇ ਦੇ ਪ੍ਰਬੰਧਨ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਪਿੰਡਾਂ ਵਿੱਚ ਠੋਸ ਕੂੜੇ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ।
ਪਿੰਡ ਨੌਸ਼ਹਿਰਾ ਦੀ ਸਰਪੰਚ ਸ੍ਰੀਮਤੀ ਸਿਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਵੀ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਬਣਾਇਆ ਗਿਆ ਹੈ। ਉਨ੍ਹਾਂ ਅਨੁਸਾਰ ਪਿੰਡ ਦੀ ਵਾਟਰ ਸਪਲਾਈ ਸਕੀਮ ਪਿਛਲੇ 10-15 ਸਾਲਾਂ ਤੋਂ ਗ੍ਰਾਮ ਪੰਚਾਇਤ ਵੱਲੋਂ ਚਲਾਈ ਜਾ ਰਹੀ ਹੈ ਅਤੇ ਠੋਸ ਕੂੜੇ ਦੇ ਪ੍ਰਬੰਧਨ ਲਈ ਵੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਨੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਦੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
ਮੀਟਿੰਗ ਵਿੱਚ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸ੍ਰੀ ਅਮਨਦੀਪ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ, ਸ੍ਰੀ ਬਿਕਰਮਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੇਰਕਾ, ਸ੍ਰੀਮਤੀ ਕਿਰਨਦੀਪ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰਸ਼ਾ ਛੀਨਾ, ਸ੍ਰੀ ਅਮਨਦੀਪ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਜੀਠਾ, ਸ੍ਰੀ ਸੁਲੱਖਣ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News