Home » ਪੰਜਾਬ » ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ

ਚੰਡੀਗੜ੍ਹ; 12 ਅਗਸਤ– ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ  ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ‘ਤੇ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”

“ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ  ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।”
ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News