Home » ਪੰਜਾਬ » ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ

Facebook
X
WhatsApp
Email
–ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ
–ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਤਿਰੰਗਾ
ਟਾਈਮਜ਼ ਆਫ਼ ਪੰਜਾਬ ਬਿਊਰੋ
ਸ੍ਰੀ ਮੁਕਤਸਰ ਸਾਹਿਬ, 13 ਅਗਸਤ:– ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਨੇ ਤਿਰੰਗਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਰੇਡ ਦੀਆਂ ਟੁਕੜੀਆਂ ਦਾ ਮੁਆਇਨਾ ਕੀਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵੇਖੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਆਜ਼ਾਦੀ ਦਿਹਾੜੇ ਮੌਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਜੋਰਾ ਸਿੰਘ ਕਾਗੜਾ ਦੀ ਅਗਵਾਈ ਵਿੱਚ ਟੁਕੜੀਆਂ ਨੇ ਭਾਗ ਲਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫ਼ੀ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕਰਕੇ ਸਮਾਗਮ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਸਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਮਨਾਏ ਜਾਣ ਵਾਲੇ ਇਸ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਹੋਰ ਵਧਾਉਣ।
ਇਸ ਮੌਕੇ ਐਸ.ਪੀ. (ਡੀ) ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਐੱਚ) ਹਰਕਮਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਣ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਡੀ.ਐਸ.ਪੀ. ਲੰਬੀ ਸ੍ਰੀ ਹਰਬੰਸ ਸਿੰਘ ਧਾਲੀਵਾਲ, ਡੀ.ਐਸ.ਪੀ. ਸ੍ਰੀ ਰਸ਼ਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News