Home » ਪੰਜਾਬ » ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

Facebook
X
WhatsApp
Email
–ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ
–ਕਿਹਾ, ਸਰਕਾਰ ਵਲੋਂ ਵਪਾਰੀਆਂ ਦੇ ਮਸਲਿਆਂ ਦੇ ਹੱਲ ਲਈ 40 ਕਰੋੜ ਦੇ ਫੰਡ ਜਾਰੀ
ਟਾਈਮਜ਼ ਆਫ਼ ਪੰਜਾਬ ਬਿਊਰੋ
ਬਰਨਾਲਾ, 1 ਸਤੰਬਰ–  ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਪਾਰੀਆਂ ਦੇ ਮਸਲਿਆਂ ਦੇ ਤਰਜੀਹੀ ਹੱਲ ਉੱਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਸਮੇਤ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਓਹਨਾਂ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨਾਲ ਸਬੰਧਤ 157 ਸ਼ਿਕਾਇਤਾਂ ਹੁਣ ਤਕ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 137 ਹੱਲ ਕੀਤੀਆਂ ਜਾ ਚੁੱਕੀਆਂ ਹਨ।
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਅਤੇ ਹਲਕਿਆਂ ਵਿਚ ਵੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਸਮੇਂ ਸਮੇਂ ਉੱਤੇ ਪ੍ਰਸ਼ਾਸਨ ਅਤੇ ਵਿਭਾਗਾਂ ਨਾਲ ਮੀਟਿੰਗ ਕਰਕੇ ਮਸਲੇ ਵਿਚਾਰੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਉਨਾਂ ਵੱਲੋਂ ਪੰਜਾਬ ਭਰ ਵਿੱਚ 800 ਦੇ ਕਰੀਬ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਵਪਾਰੀਆਂ ਵੱਲੋਂ 8000 ਹਜ਼ਾਰ ਦੇ ਕਰੀਬ ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿਚੋਂ ਜਿਆਦਾਤਰ ਦਾ ਨਿਬੇੜਾ ਕੀਤਾ ਜਾ ਚੁੱਕਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 40 ਕਰੋੜ ਦੇ ਫ਼ੰਡ ਵਪਾਰੀਆਂ ਲਈ ਮੁਹੱਈਆ ਕਰਵਾਏ ਗਏ ਹਨ, ਜਿਸ ਵਿੱਚੋਂ ਹਰ ਜ਼ਿਲ੍ਹੇ ਨੂੰ 2-2 ਕਰੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀ ਭਰਾਵਾਂ ਦੀਆਂ ਛੋਟੀਆਂ- ਛੋਟੀਆਂ ਮੁਸ਼ਕਲਾਂ ਜਿਵੇ ਬਿਜਲੀ ਦੀਆਂ ਤਾਰਾਂ, ਬਾਥਰੂਮ, ਸੜਕਾਂ ਦੀ ਮੁਰੰਮਤ ਅਤੇ ਹੋਰ ਵੱਖ-ਵੱਖ ਮੁਸ਼ਕਲਾਂ ਹਨ, ਉਹ ਤਰਜੀਹੀ ਅਧਾਰ ਉੱਤੇ ਹੱਲ ਕੀਤੀਆਂ ਜਾਣ।
ਓਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਪਾਰੀ ਭਰਾਵਾਂ ਦੀਆਂ ਮੁਸ਼ਕਲਾਂ ਨੂੰ ਅਣਗੌਲਿਆ ਕੀਤਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਛੋਟੇ-ਵੱਡੇ ਵਪਾਰੀ ਦੀਆਂ ਮੁਸ਼ਕਲਾਂ ਕਮਿਸ਼ਨ ਰਾਹੀਂ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਪਾਰੀਆਂ ਨੂੰ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੀਵ ਲੂਬੀ, ਹਲਕਾ ਬਰਨਾਲਾ ਦੇ ਚੇਅਰਮੈਨ ਸੰਦੀਪ ਜਿੰਦਲ, ਹਲਕਾ ਭਦੌੜ ਦੇ ਚੇਅਰਮੈਨ ਮੁਨੀਸ਼ ਗਰਗ, ਹਲਕਾ ਮਹਿਲ ਕਲਾਂ ਦੇ ਚੇਅਰਮੈਨ ਗੁਰੀ ਔਲਖ, ਮੈਂਬਰ ਸੁਖਵੀਰ ਸਿੰਘ, ਨਵੀਨ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories