Home » ਪੰਜਾਬ » ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ

ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 06 ਸਤੰਬਰ –-ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (Special Intensive Revision—SIR) 2026 ਤਹਿਤ ਚੱਲ ਰਹੀ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੇ ਮੀਟਿੰਗ ਹਾਲ, ਕਮਰਾ ਨੰਬਰ 168 ਵਿਖੇ ਮਾਣਯੋਗ ਸਕੱਤਰ, ਸਟੇਟ ਹਿਊਮਨ ਰਾਈਟਸ ਕਮਿਸ਼ਨ-ਕਮ-ਈ-ਰੋਲ ਅਬਜ਼ਰਵਰ ਸ੍ਰੀ ਰਾਜੀਵ ਪ੍ਰਸ਼ਾਰ, IAS ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, IAS, ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, IAS, ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ੍ਰੀ ਜਸਵਿੰਦਰ ਸਿੰਘ, ਚੋਣ ਤਹਿਸੀਲਦਾਰ ਸ੍ਰੀ ਰਾਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਦੌਰਾਨ ਮਾਣਯੋਗ ਈ-ਰੋਲ ਅਬਜ਼ਰਵਰ ਵੱਲੋਂ SIR-2026 ਦੀ ਸਮੁੱਚੀ ਪ੍ਰਗਤੀ, ਖ਼ਾਸ ਕਰਕੇ SIR ਨੋਟਿਸ ਫੇਜ਼, ਨੋਟਿਸਾਂ ਦੀ ਤਾਮੀਲ, ਸੁਣਵਾਈ ਦੀ ਪ੍ਰਕਿਰਿਆ ਅਤੇ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਕੰਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਉਨ੍ਹਾਂ ਕਿਹਾ ਕਿ SIR ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ। ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਨੂੰ ਹਦਾਇਤ ਕੀਤੀ ਕਿ SIR-2026 ਦੀ ਸਮੁੱਚੀ ਪ੍ਰਕਿਰਿਆ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਮੁਕੰਮਲ ਕੀਤੀ ਜਾਵੇ।
SIR ਨੋਟਿਸ ਫੇਜ਼ ਦੀ ਸਮੀਖਿਆ ਕਰਦਿਆਂ ਸ੍ਰੀ ਪ੍ਰਸ਼ਾਰ ਨੇ EROs ਨੂੰ ਹਦਾਇਤ ਕੀਤੀ ਕਿ ਸਬੰਧਤ ਵੋਟਰਾਂ ਨੂੰ ਨੋਟਿਸਾਂ ਦੀ ਸਮੇਂ ਸਿਰ ਅਤੇ ਸਹੀ ਢੰਗ ਨਾਲ ਤਾਮੀਲ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਆਪਣਾ ਪੱਖ ਪੇਸ਼ ਕਰਨ ਦੇ ਮੌਕੇ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਨੋਟਿਸਾਂ ਦੀ ਸੁਣਵਾਈ ਦੌਰਾਨ ਸਬੰਧਤ ਵਿਅਕਤੀਆਂ ਨੂੰ ਆਪਣਾ ਪੱਖ ਰੱਖਣ ਲਈ ਯੋਗ ਮੌਕਾ ਦਿੱਤਾ ਜਾਵੇ ਅਤੇ ਸਾਰੇ ਕੇਸਾਂ ਦਾ ਨਿਪਟਾਰਾ ਲਾਗੂ ਨਿਯਮਾਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤਾ ਜਾਵੇ।
ਮੀਟਿੰਗ ਵਿੱਚ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। EROs ਨੂੰ ਹਦਾਇਤ ਕੀਤੀ ਗਈ ਕਿ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ, ਨਾਮ ਹਟਾਉਣ ਅਤੇ ਵੇਰਵਿਆਂ ਵਿੱਚ ਸੋਧ ਨਾਲ ਸਬੰਧਤ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਤ ਪ੍ਰਕਿਰਿਆ ਅਨੁਸਾਰ ਤੇਜ਼ੀ ਨਾਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਮ ਲੋਕਾਂ ਨੂੰ SIR ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਯੋਗ ਵੋਟਰਾਂ ਵੱਲੋਂ ਪੇਸ਼ ਕੀਤੇ ਦਾਅਵਿਆਂ ਅਤੇ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ।
ਮਾਣਯੋਗ ਈ-ਰੋਲ ਅਬਜ਼ਰਵਰ ਨੇ SIR ਪ੍ਰਕਿਰਿਆ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਅਤੇ ਸਾਰਥਕ ਭਾਗੀਦਾਰੀ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ SIR ਦੇ ਹਰੇਕ ਪੜਾਅ, ਖ਼ਾਸ ਕਰਕੇ ਨੋਟਿਸ ਫੇਜ਼ ਅਤੇ ਨੋਟਿਸਾਂ ਦੀ ਸੁਣਵਾਈ ਦੌਰਾਨ ਸਰਗਰਮ ਤੌਰ ’ਤੇ ਭਾਗ ਲੈਣ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਆਪਣੇ ਸੁਝਾਅ, ਇਤਰਾਜ਼ ਜਾਂ ਹੋਰ ਮਾਮਲੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਸਬੰਧਤ EROs ਦੇ ਧਿਆਨ ਵਿੱਚ ਲਿਆਉਣ।
ਉਨ੍ਹਾਂ EROs ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪ੍ਰਭਾਵਸ਼ਾਲੀ ਤਾਲਮੇਲ ਬਣਾਈ ਰੱਖਣ ਅਤੇ SIR ਅਤੇ ਵੋਟਰ ਸੂਚੀਆਂ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਗਤੀ ਬਾਰੇ ਲੋੜੀਂਦੀ ਜਾਣਕਾਰੀ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਾਂਝੀ ਕਰਨ ਲਈ ਵੀ ਕਿਹਾ।
ਮੀਟਿੰਗ ਦੇ ਅੰਤ ਵਿੱਚ ਸ੍ਰੀ ਰਾਜੀਵ ਪ੍ਰਸ਼ਾਰ, IAS ਨੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ SIR ਨੋਟਿਸ ਫੇਜ਼, ਨੋਟਿਸਾਂ ਦੀ ਸੁਣਵਾਈ ਅਤੇ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮੁੱਚੀ ਪ੍ਰਕਿਰਿਆ ਦੌਰਾਨ ਨਿਰਪੱਖਤਾ, ਪਾਰਦਰਸ਼ਤਾ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ।
ਪੋਲਿੰਗ ਬੂਥਾਂ ਦਾ ਨਿਰੀਖਣ
ਮੀਟਿੰਗ ਉਪਰੰਤ ਮਾਣਯੋਗ ਈ-ਰੋਲ ਅਬਜ਼ਰਵਰ ਸ੍ਰੀ ਰਾਜੀਵ ਪ੍ਰਸ਼ਾਰ, IAS ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ SIR-2026 ਤਹਿਤ ਚੱਲ ਰਹੇ ਕੰਮ ਦਾ ਮੌਕੇ ’ਤੇ ਨਿਰੀਖਣ ਕੀਤਾ ਗਿਆ। ਉਨ੍ਹਾਂ ਪੋਲਿੰਗ ਬੂਥਾਂ ’ਤੇ SIR ਨਾਲ ਸਬੰਧਤ ਕੀਤੇ ਜਾ ਰਹੇ ਕੰਮ, ਵੋਟਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਵੋਟਰਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਅਤੇ ਵੋਟਰਾਂ ਨਾਲ ਸਿੱਧੀ ਗੱਲਬਾਤ ਕਰਕੇ SIR-2026 ਤਹਿਤ ਚੱਲ ਰਹੀ ਪ੍ਰਕਿਰਿਆ ਸਬੰਧੀ ਉਨ੍ਹਾਂ ਦਾ ਫੀਡਬੈਕ ਵੀ ਲਿਆ ਗਿਆ। ਉਨ੍ਹਾਂ ਵੋਟਰਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ SIR ਪ੍ਰਕਿਰਿਆ ਸਬੰਧੀ ਉਨ੍ਹਾਂ ਦੇ ਅਨੁਭਵ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮਾਣਯੋਗ ਈ-ਰੋਲ ਅਬਜ਼ਰਵਰ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਇੱਕ ਮਹੱਤਵਪੂਰਨ ਚੋਣ ਪ੍ਰਕਿਰਿਆ ਹੈ ਅਤੇ ਇਸ ਦੌਰਾਨ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਅਤੇ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਸਾਰੇ ਸਬੰਧਤ ਅਧਿਕਾਰੀਆਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ|
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories