Home » ਪੰਜਾਬ » ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਗਈ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਗਈ

Facebook
X
WhatsApp
Email
–ਔਰਤਾਂ ਅੱਜ ਦੇ ਸਮਾਜ ਵਿੱਚ ਕਿਸੇ ਪੱਖੋਂ ਵੀ ਘੱਟ ਨਹੀਂ : ਚੇਅਰਪਰਸਨ ਰਾਜ ਲਾਲੀ ਗਿੱਲ
–ਮਹਿਲਾਵਾਂ ਨੇ ਵੱਡੀ ਗਿਣਤੀ ‘ਚ ਮੈਰਾਥਨ ਵਿੱਚ ਲਿਆ ਹਿੱਸਾ
Timas of Punjab
ਮੌੜ ਮੰਡੀ (ਬਠਿੰਡਾ), 9 ਸਤੰਬਰ :--ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਮੌੜ ਵਿਖੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਗਈ ਸ਼ੀ ਰਨਜ਼-2026 ਮੈਰਾਥਨ ਵਿੱਚ ਹਿੱਸਾ ਲਿਆ ਅਤੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਔਰਤਾਂ ਵੀ ਕਿਸੇ ਗੱਲੋਂ ਘੱਟ ਨਹੀਂ ਹਨ। ਪੰਜਾਬ ਦੀਆਂ ਔਰਤਾਂ ਨੇ ਅੱਜ ਪੂਰੇ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਮੱਲਾਂ ਮਾਰਦਿਆਂ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।
ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇਸ ਮੌਕੇ ਕਿਹਾ ਕਿ ਇਹ ਮੈਰਾਥਨ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਮੈਰਾਥਨ ਹੈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਨੂੰ ਪੂਰੀ ਤਰ੍ਹਾਂ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਲਈ ਇਸ ਤਰ੍ਹਾਂ ਦੀਆਂ ਮੈਰਥਨਾਂ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਰਵਾਈਆਂ ਜਾਣਗੀਆਂ।
ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਕਿਹਾ ਕਿ ਇਸ ਤਰ੍ਹਾਂ ਦੀ ਮੈਰਾਥਨ ਪੰਜਾਬ ਸਰਕਾਰ ਦੀਆਂ ਮਹਿਲਾਵਾਂ ਦੇ ਅਕਸ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰ ਦਾ ਦਰਜਾ ਦੇਣ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਕਰਵਾਈ ਗਈ ਇਸ 2.5 ਕਿਲੋਮੀਟਰ ਲੰਬੀ ਮੈਰਾਥਨ ਵਿੱਚ ਹਰ ਉਮਰ ਵਰਗ ਦੀਆਂ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਦਾ ਉਤਸ਼ਾਹ ਦੇਖਣ ਵਾਲਾ ਸੀ ਅਤੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੈਰਾਥਨਾਂ ਸਮੇਂ-ਸਮੇਂ ਕਰਵਾਈਆਂ ਜਾਣੀਆਂ ਜ਼ਰੂਰੀ ਹਨ।
ਇਸ ਵਿੱਚ ਵਾਇਸ ਚੇਅਰਪਰਸਨ ਮੈਡਮ ਰੁਪਿੰਦਰ ਕੌਰ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories