ਟਾਈਮਜ਼ ਆਫ਼ ਪੰਜਾਬ ਬਿਊਰੋ
ਨਾਭਾ ,10 ਸਤੰਬਰ– ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਚਨਚੇਤ ਅੱਜ ਨਾਭਾ ਦੇ ਹੀਰਾ ਮਹਿਲ ਸਥਿਤ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ। ਇਸ ਦੌਰਾਨ ਜਿਵੇਂ ਹੀ ਇਸ ਮੁਲਾਕਾਤ ਦੀ ਖਬਰ ਸ਼ਹਿਰ ਵਾਸੀਆਂ ਨੂੰ ਮਿਲੀ ਤਾਂ ਵੱਡੀ ਗਿਣਤੀ ਵੱਡੀ ਗਿਣਤੀ ਵਿਚ ਸ਼ਰਧਾਲੂ ਹੀਰਾ ਮਹਿਲ ਪਹੁੰਚਣੇ ਸ਼ੁਰੂ ਹੋ ਗਏ ਉਨ੍ਹਾਂ ਦੇ ਦਰਸ਼ਨਾਂ ਲਈ ਸੈਂਕੜੇ ਸ਼ਰਧਾਲੂ ਪਹਿਲਾਂ ਤੋਂ ਹੀ ਮੌਜੂਦ ਸਨ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਦੁਪਹਿਰ 1:25 ਵਜੇ ਇੱਥੇ ਪਹੁੰਚੇ ਅਤੇ 2:45 ਵਜੇ ਨਾਭਾ ਤੋਂ ਰਵਾਨਾ ਹੋ ਗਏ। ਇਹ ਨਿੱਜੀ ਮੁਲਾਕਾਤ ਹੋਣ ਕਾਰਨ ਪੱਤਰਕਾਰਾਂ ਨੂੰ ਵੀ ਦੂਰ ਹੀ ਰੱਖਿਆ ਗਿਆ। ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਨ ਲਈ ਉਨ੍ਹਾਂ ਦੇ ਸ਼ਰਧਾਲੂਆਂ ਨੂੰ ਇਸ ਹੁੰਮਸ ਭਰੇ ਮੌਸਮ ਵਿੱਚ ਕਰੀਬ ਦੋ ਘੰਟਿਆਂ ਤੱਕ ਇੰਤਜ਼ਾਰ ਕਰਨਾ ਪਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਤਿੰਨ ਵਾਰ ਸ਼ਾਹੀ ਪਰਿਵਾਰ ਦੇ ਮੈਂਬਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ।
- 0
- 0
- 0
- 0














