Home » ਪੰਜਾਬ » ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਤਕਨੀਕੀ ਸਿਖਲਾਈ

ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਤਕਨੀਕੀ ਸਿਖਲਾਈ

Facebook
X
WhatsApp
Email
–ਕਿਸਾਨਾਂ ਨੇ ਉਤਸ਼ਾਹ ਨਾਲ ਲਿਆ ਭਾਗ, ਪੰਜਾਬ ਨੂੰ ਖਾਣ ਵਾਲੇ ਤੇਲਾਂ ਵਿੱਚ ਆਤਮ-ਨਿਰਭਰ ਬਣਾਉਣ ਦਾ ਲਿਆ ਸੰਕਲਪ
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 10 ਸਤੰਬਰ :- ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ੍ਰੀ ਅਮਰਜੀਤ ਸਿੰਘ ਦੋਸਾਂਝ ਦੀ ਰਹਿਨੁਮਾਈ ਹੇਠ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਨਾਗ ਕਲਾਂ ਵਿਖੇ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼–ਆਇਲਸੀਡਜ਼ (NMEO-OS) ਤਹਿਤ ਕਿਸਾਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਉਦੇਸ਼ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਵਿਗਿਆਨਕ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਦੇ ਨਾਲ-ਨਾਲ ਸਰ੍ਹੋਂ ਅਤੇ ਤੋਰੀਆ ਹੇਠ ਰਕਬਾ ਵਧਾਉਣ ਲਈ ਉਤਸ਼ਾਹਿਤ ਕਰਨਾ ਸੀ।
ਇਸ ਸਿਖਲਾਈ ਪ੍ਰੋਗਰਾਮ ਵਿੱਚ ਜੰਡਿਆਲਾ ਗੁਰੂ, ਅਟਾਰੀ ਅਤੇ ਵੇਰਕਾ ਬਲਾਕਾਂ ਦੇ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਸੀਜ਼ਨ ਦੀਆਂ ਪ੍ਰਮੁੱਖ ਤੇਲ ਬੀਜ ਫਸਲਾਂ ਸਰ੍ਹੋਂ ਅਤੇ ਤੋਰੀਆ ਦੀ ਵਿਗਿਆਨਕ ਕਾਸ਼ਤ ਸਬੰਧੀ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਡਾ. ਰਮਿੰਦਰ ਕੌਰ, ਪ੍ਰੋਫੈਸਰ, ਕੇ.ਵੀ.ਕੇ. ਨਾਗ ਕਲਾਂ, ਡਾ. ਆਸਥਾ, ਸਹਾਇਕ ਪ੍ਰੋਫੈਸਰ, ਡਾ. ਨਰਿੰਦਰਪਾਲ ਸਿੰਘ, ਪ੍ਰੋਫੈਸਰ ਅਤੇ ਡਾ. ਗੁਰਮੀਤ ਸਿੰਘ, ਸਹਾਇਕ ਪ੍ਰੋਫੈਸਰ, ਐੱਫ.ਏ.ਐੱਸ.ਸੀ., ਅੰਮ੍ਰਿਤਸਰ ਵੱਲੋਂ ਕਿਸਾਨਾਂ ਨੂੰ ਉੱਨਤ ਕਿਸਮਾਂ ਦੀ ਚੋਣ, ਮਿਆਰੀ ਬੀਜ ਦੀ ਵਰਤੋਂ, ਫਸਲ ਪ੍ਰਬੰਧਨ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ, ਕੀਟ ਅਤੇ ਬਿਮਾਰੀ ਪ੍ਰਬੰਧਨ ਅਤੇ ਵੱਧ ਪੈਦਾਵਾਰ ਪ੍ਰਾਪਤ ਕਰਨ ਲਈ ਅਪਣਾਈਆਂ ਜਾਣ ਵਾਲੀਆਂ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਬਲਾਕ ਡੈਮੋਨਸਟ੍ਰੇਸ਼ਨਾਂ ਅਧੀਨ ਕਿਸਾਨਾਂ ਨੂੰ ਮਿਲਣ ਵਾਲੇ ਪ੍ਰੋਤਸਾਹਨ ਅਤੇ ਵੈਲਿਊ ਚੇਨ ਪਾਰਟਨਰਾਂ ਰਾਹੀਂ ਬੀਜ ਦੀ ਵੰਡ ਸਬੰਧੀ ਵੀ ਕਿਸਾਨਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਸਬੰਧੀ ਡਾ. ਨਵਤੇਜ ਸਿੰਘ, ਖੇਤੀਬਾੜੀ ਅਫ਼ਸਰ, ਜੰਡਿਆਲਾ ਗੁਰੂ, ਸ੍ਰੀਮਤੀ ਰਵਿੰਦਰ ਕੌਰ, ਏ.ਡੀ.ਓ. (ਬੀਜ) ਅਤੇ ਸ੍ਰੀ ਸੁਖਚੈਨ ਸਿੰਘ, ਪ੍ਰੋਜੈਕਟ ਡਾਇਰੈਕਟਰ (ਆਤਮਾ) ਵੱਲੋਂ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ।
ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਸਰ੍ਹੋਂ-ਤੋਰੀਆ ਹੇਠ ਰਕਬਾ ਵਧਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਕਿਸਾਨਾਂ ਨੇ ਪੰਜਾਬ ਵਿੱਚ ਤੇਲ ਬੀਜਾਂ ਦੀ ਪੈਦਾਵਾਰ ਵਧਾ ਕੇ ਸੂਬੇ ਨੂੰ ਖਾਣ ਵਾਲੇ ਤੇਲਾਂ ਦੇ ਮਾਮਲੇ ਵਿੱਚ ਆਤਮਨਿਰਭਰ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਅੰਤ ਵਿੱਚ ਵਿਭਾਗੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼–ਆਇਲਸੀਡਜ਼ (NMEO-OS) ਤਹਿਤ ਮਿਲ ਰਹੀਆਂ ਸਹੂਲਤਾਂ ਅਤੇ ਪ੍ਰੋਤਸਾਹਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਅਪਣਾ ਕੇ ਸੂਬੇ ਦੀ ਖੇਤੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories