ਟਾਈਮਜ਼ ਆਫ਼ ਪੰਜਾਬ ਬਿਊਰੋ
ਦਿੜ੍ਹਬਾ,10 ਸਤੰਬਰ —ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੜ੍ਹਬਾ ਦੇ ਧੂਰ ਵਣਜਾਰੇ ਪਿੰਡ ਪਹੁੰਚੇ। ਉਨ੍ਹਾਂ ਗੁਲਜ਼ਾਰ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ’ਤੇ ਨਸ਼ਾ ਤਸਕਰਾਂ ਅਤੇ ਹੋਰ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪਰਿਵਾਰ ਦਾ ਦਾਅਵਾ ਹੈ ਕਿ ਇਨ੍ਹਾਂ ਧਮਕੀਆਂ ਕਾਰਨ ਉਹ ਬਹੁਤ ਦਬਾਅ ਵਿੱਚ ਸੀ ਅਤੇ ਇਸੇ ਕਾਰਨ ਉਸ ਨੇ ਆਪਣੀ ਜਾਨ ਦੇ ਦਿੱਤੀ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਵੀ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਮੁਤਾਬਕ ਮ੍ਰਿਤਕ ਦਾ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਰੀਤੀ-ਰਿਵਾਜਾਂ ਦੀ ਪਾਲਣਾ ਕੀਤੇ ਬਿਨਾਂ ਅੰਤਿਮ ਸੰਸਕਾਰ ਕਰ ਦਿੱਤਾ
ਚਰਨਜੀਤ ਸਿੰਘ ਚੰਨੀ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਬਣਿਆ ਮਾਹੌਲ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਚੁੱਕੇ ਸਨ ਅਤੇ ਹੁਣ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਜਿਸ ਵੀ ਪਰਿਵਾਰ ਨੂੰ ਮਦਦ ਦੀ ਲੋੜ ਹੋਵੇਗੀ, ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਵਿੱਚ ਕੀਤੀ ਜਾ ਰਹੀ ਕਾਰਵਾਈ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਸਬੰਧੀ ਅਗਲੇ ਵੇਰਵਿਆਂ ਦੀ ਉਡੀਕ ਹੈ।
- 0
- 0
- 0
- 0














