ਟਾਈਮਜ਼ ਆਫ਼ ਪੰਜਾਬ ਬਿਊਰੋ
ਲੁਧਿਆਣਾ,13 ਸਤੰਬਰ — ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸ਼ਹਿਰ ਦੇ ਆਤਮ ਪਾਰਕ ਚੌਕ ਨੇੜੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਤੇ ਦੋ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਪਿੱਛਾ ਕਰ ਰਹੀ ਟੀਮ ਨੇ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦੇ ਹੋਏ ਏਜੀਟੀਐਫ਼ ਦੀ ਟੀਮ ਨੇ ਕਈ ਗੋਲੀਆਂ ਚਲਾਈਆਂ, ਦੋਵੇਂ ਪਾਸਿਓ 25 ਵੱਧ ਗੋਲੀਆਂ ਚਲੀਆਂ ਜਿਸ ਵਿੱਚ ਦੋਵੇਂ ਗੈਂਗਸਟਰ ਮੁਕਾਬਲੇ ਵਿੱਚ ਢੇਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਘਟਨਾ ਸਥਾਨ ’ਤੇ ਪੁੱਜੇ। ਇਸ ਦੇ ਨਾਲ ਹੀ ਫ਼ੋਰੈਂਸਿਕ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲੀਸ ਕੋਲ ਇਸ ਸਬੰਧੀ ਪਹਿਲਾਂ ਤੋਂ ਹੀ ਪੁਖ਼ਤਾ ਜਾਣਕਾਰੀ ਸੀ, ਇਹ ਏਜੀਟੀਐੱਫ਼ ਅਤੇ ਲੁਧਿਆਣਾ ਪੁਲੀਸ ਦਾ ਸਾਂਝਾ ਅਪ੍ਰੇਸ਼ਨ ਸੀ। ਏਜੀਟੀਐੱਫ਼ ਕੋਲ ਗੁਪਤ ਜਾਣਕਾਰੀ ਸੀ ਜੋ ਉਨ੍ਹਾਂ ਨੇ ਸਥਾਨਕ ਪੁਲੀਸ ਨਾਲ ਸਾਂਝੀ ਕੀਤੀ ਅਤੇ ਦੋਵੇਂ ਟੀਮਾਂ ਪਹਿਲਾਂ ਤੋਂ ਉਨ੍ਹਾਂ ਨੂੰ ਕਾਬੂ ਕਰਨ ਲਈ ਤਾਇਨਾਤ ਸਨ।
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਵਿੱਚ ਦੋ ਗੈਂਗਸਟਰ ਮਾਰੇ ਗਏ ਹਨ ਅਤੇ ਮੌਕੇ ਤੋਂ 3 ਨੌ ਐੱਮਐੱਮ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸਾਲ 2016 ਵਿੱਚ ਰਵੀ ਖਵਾਜਕੇ ਨਾਮ ਦੇ ਵਿਅਕਤੀ ਦਾ ਕਤਲ ਹੋਇਆ ਸੀ ਅਤੇ ਅੱਜ ਇੱਥੇ ਉਸ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ ਸੀ। ਇਹ ਗੈਂਗਸਟਰ ਉੱਥੇ ਪਹੁੰਚ ਕੇ ਕੁਝ ਵਿਅਕਤੀਆਂ ’ਤੇ ਹਮਲਾ ਕਰਨਾ ਚਾਹੁੰਦੇ ਸਨ।ਪੁਲੀਸ ਅਨੁਸਾਰ ਦੋਵੇਂ ਮ੍ਰਿਤਕ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬਲ ਦੇ ਸੰਪਰਕ ਵਿੱਚ ਸਨ। ਡੋਨੀ ਬਲ ਹੀ ਉਨ੍ਹਾਂ ਨੂੰ ਨਿਰਦੇਸ਼ ਦੇ ਰਿਹਾ ਸੀ, ਉਸੇ ਨੇ ਟਾਰਗੇਟ ਦਿੱਤਾ ਸੀ ਅਤੇ ਹਥਿਆਰ ਵੀ ਉਸੇ ਨੇ ਮੁਹੱਈਆ ਕਰਵਾਏ ਸਨ।
- 0
- 0
- 0
- 0














