–ਅਰੋਪੀਆਂ ਨੂੰ ਜ਼ਲਦੀ ਹੀ ਗਿਰਫ਼ਤਾਰ ਕਰ ਲਿਆ ਜਾਵੇਗਾ : ਡੀਜੀਪੀ ਪੰਜਾਬ
–ਪੁਲਿਸ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ, ਗਸ਼ਤ ਮਜ਼ਬੂਤ ਕਰਨ, ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼
ਅਮ੍ਰਿੰਤਸਰ, 18 ਸਤੰਬਰ (ਬੌਬੀ ਸਹਿਜ਼ਲ) — ਅੱਜ ਡੀਜੀਪੀ ਪੰਜਾਬ ਗੋਰਵ ਯਾਦਵ ਆਈਪੀਐਸ ਵੱਲੋਂ ਅੰਮ੍ਰਿਤਸਰ ਇਲਾਕੇ ਦਾ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਸ਼ਹੀਦ ਹੋਏ ਏਐਸਆਈ ਹਰਜੀਤ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਡੀਜੀਪੀ ਪੰਜਾਬ ਨੇ ਕਿਹਾ ਕਿ ਸ਼ਹੀਦ ਹੋਏ ਏਐਸਆਈ ਹਰਜੀਤ ਸਿੰਘ ਦੀ ਬਹਾਦਰੀ, ਸਮਰਪਣ ਅਤੇ ਸਰਵਉੱਚ ਬਲਿਦਾਨ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਪੰਜਾਬ ਪੁਲਿਸ ਵੱਲੋਂ ਯਾਦ ਕੀਤਾ ਜਾਵੇਗਾ।
ਇਸ ਮੌਕੇ ਸੀਪੀ ਅੰਮ੍ਰਿਤਸਰ ਹਰਮਨਵੀਰ ਸਿੰਘ ਗਿੱਲ ਅਤੇ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਆਪਰੇਸ਼ਨਲ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ ਅਤੇ ਡੀਜੀਪੀ ਵੱਲੋਂ ਚੱਲ ਰਹੀ ਜਾਂਚ ਦਾ ਜਾਇਜ਼ਾ ਵੀ ਲਿਆ ਗਿਆ। ਅਮ੍ਰਿੰਤਸਰ ਦੇ ਪੁਲਿਸ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ, ਗਸ਼ਤ ਮਜ਼ਬੂਤ ਕਰਨ, ਨਿਗਰਾਨੀ ਵਧਾਉਣ ਅਤੇ ਪੁਲਿਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਡੀਜੀਪੀ ਪੰਜਾਬ ਗੋਰਵ ਯਾਦਵ ਆਈਪੀਐਸ ਨੇ ਦੱਸਿਆ ਕਿ ਐਕਟਿਵਾ ਉੱਤੇ ਸਵਾਰ ਹੋ ਕੇ ਸ਼ੱਕੀ ਦੋ ਆਏ ਸਨ ਅਤੇ ਘਟਨਾਂ ਸਥਾਨ ਤੋ 30 ਬੋਰ ਪਿਸਤੌਲ ਦਾ ਇੱਕ ਖਾਲੀ ਖੋਲ ਬਰਾਮਦ ਹੋਇਆ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਸ਼ਹੀਦ ਜਵਾਨ ਦੇ ਪਰਿਵਾਰ ਨਾਲ ਦ੍ਰਿੜਤਾ ਨਾਲ ਖੜ੍ਹੀ ਹੈ। ਏਐਸਆਈ ਹਰਜੀਤ ਸਿੰਘ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।
- 0
- 0
- 0
- 0















