–ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਸੁਨਿਹਰੀ ਮੌਕੇ
ਟਾਈਮਜ਼ ਆਫ਼ ਪੰਜ਼ਾਬ ਬਿਊਰੋ
ਅੰਮ੍ਰਿਤਸਰ 22 ਸਤੰਬਰ — ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮਿਤੀ 23-09-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਅੰਮ੍ਰਿਤਸਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਸਿੰਘ ਡੈਂਟਲ ਕੇਅਰ, ਅਜਾਈਲ ਹਰਬਲ, ਐਸ.ਬੀ.ਆਈ ਕਾਰਡਸ, ਵੀ 5 ਗਲੋਬਲ ਸਰਵਿਸ ਲਿਮਟਿਡ ਅੰਮ੍ਰਿਤਸਰ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਬੀ.ਡੀ.ਐਸ, ਡੈਂਟਲ ਅਸੀਸਟੈਂਟ, ਵੈਲਨਸ ਅਡਵਾਈਸਰ, ਬ੍ਰਾਂਚ ਰਿਲੇਸ਼ਨਸ਼ਿਪ, ਫੀਲਡ ਸੈਲਜ ਐਕਜੈਕਟਿਵ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ ਅਤੇ ਬੀ.ਡੀ.ਐਸ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਇਹਨਾਂ ਕੰਪਨੀਆਂ ਵੱਲੋਂ 10,000 ਤੋਂ 50,000 ਰੁਪਏ ਤੱਕ ਸੈਲਰੀ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
- 0
- 0
- 0
- 0















