Home » ਪੰਜਾਬ » ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਮਨਾਈ ਗਈ

ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਮਨਾਈ ਗਈ

Facebook
X
WhatsApp
Email
ਟਾਈਮਜ਼ ਆਫ਼ ਪੰਜ਼ਾਬ ਬਿਊਰੋ 
ਬਠਿੰਡਾ, 26 ਸਤੰਬਰ :– ਮੇਰਾ ਯੁਵਾ ਭਾਰਤ (ਮਾਈ ਭਾਰਤ), ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼ਰਮਾ ਡਿਫੈਂਸ ਅਕੈਡਮੀ, ਤਲਵੰਡੀ ਸਾਬੋ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੀ ਜਯੰਤੀ ਮਨਾਈ ਗਈ।
ਇਸ ਮੌਕੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ਚਿੱਤਰ ’ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਸ਼ਰਮਾ ਡਿਫੈਂਸ ਅਕੈਡਮੀ, ਤਲਵੰਡੀ ਸਾਬੋ ਦੇ ਸੰਚਾਲਕ ਸ੍ਰੀ ਤਰਸੇਮ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ਜੀਵਨ, ਵਿਚਾਰਧਾਰਾ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ।
ਇਸ ਮੌਕੇ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਰਾਹੀਂ ਨੌਜਵਾਨਾਂ ਨੂੰ ਦੇਸ਼ ਪ੍ਰਤੀ ਆਪਣੇ ਫਰਜ਼ ਨਿਭਾਉਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ।
ਪ੍ਰੋਗਰਾਮ ਦੌਰਾਨ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ਜੀਵਨ ਅਤੇ ਵਿਚਾਰਾਂ ’ਤੇ ਆਧਾਰਿਤ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories