Home » ਪੰਜਾਬ » ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ

ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ

Facebook
X
WhatsApp
Email
ਟਾਈਮਜ਼  ਆਫ਼  ਪੰਜ਼ਾਬ ਬਿਊਰੋ 
ਬਠਿੰਡਾ, 2 ਅਕਤੂਬਰ :– ਗਾਂਧੀ ਜਯੰਤੀ ਮੌਕੇ ਅੱਜ ਨਗਰ ਨਿਗਮ ਬਠਿੰਡਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਣ, ਸਫ਼ਾਈ ਪ੍ਰਤੀ ਜ਼ਿੰਮੇਵਾਰੀ, ਸਿਹਤਮੰਦ ਜੀਵਨ-ਸ਼ੈਲੀ ਅਤੇ ਕੂੜੇ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਹੈ।
ਉਹਨਾਂ ਦੱਸਿਆ ਕਿ ਮੁਹਿੰਮ ਤਹਿਤ ਸਥਾਨਕ ਲਾਰਡ ਰਾਮਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕਲੀਨ-ਅੱਪ ਡਰਾਈਵ ਅਤੇ ਸਵੱਛਤਾ ਰੈਲੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਸਾਫ਼-ਸੁਥਰੇ ਸਮਾਜ ਦਾ ਸੰਦੇਸ਼ ਦਿੱਤਾ। ਰੈਲੀ ਰਾਹੀਂ ਲੋਕਾਂ ਨੂੰ ਨਿੱਜੀ ਸਫ਼ਾਈ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ, ਕੂੜੇ ਨੂੰ ਸਹੀ ਢੰਗ ਨਾਲ ਨਿਪਟਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ।
ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਕਿਹਾ ਕਿ ਮੁਹਿੰਮ ਦੌਰਾਨ ‘ਏਕ ਪੇੜ ਮਾਂ ਕੇ ਨਾਮ’ ਤਹਿਤ ਪੌਦੇ ਲਗਾਉਣ ਦੀ ਗਤੀਵਿਧੀ ਵੀ ਕਰਵਾਈ ਗਈ ਹੈ। ਇਸ ਪਹਿਲ ਰਾਹੀਂ ਲੋਕਾਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਮਾਵਾਂ ਦੇ ਸਨਮਾਨ ਵਿੱਚ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਇਹ ਸੰਦੇਸ਼ ਦਿੱਤਾ ਗਿਆ ਕਿ ਹਰ ਇੱਕ ਲਗਾਇਆ ਗਿਆ ਪੌਦਾ ਨਾ ਸਿਰਫ਼ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਂਦਾ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।
ਇਸ ਸਵੱਛਤਾ ਮੁਹਿੰਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਨਗਰ ਨਿਗਮ ਦੀ ਟੀਮ ਅਤੇ ਹੋਰ ਭਾਗੀਦਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਗਤੀਵਿਧੀਆਂ ਨੇ ਸਵੱਛਤਾ, ਵਾਤਾਵਰਣ ਪ੍ਰਤੀ ਜ਼ਿੰਮੇਵਾਰੀ, ਲੋਕ ਭਾਗੀਦਾਰੀ ਅਤੇ ਟਿਕਾਊ ਜੀਵਨ-ਸ਼ੈਲੀ ਦਾ ਮਜ਼ਬੂਤ ਸੰਦੇਸ਼ ਦਿੱਤਾ। ਇਸ ਮੌਕੇ ਸੀ.ਐੱਸ.ਆਈ. ਸੰਦੀਪ ਕਟਾਰੀਆ ਸਮੂਹ ਐੱਸ.ਬੀ.ਐੱਮ. ਅਤੇ ਨਗਰ ਨਿਗਮ ਟੀਮ ਦੇ ਮੈਂਬਰ ਆਦਿ ਹਾਜ਼ਰ ਸਨ, ਜਿਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਨਾਲ ਸਵੱਛਤਾ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories