Home » ਪੰਜਾਬ » ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਆਯੋਜਿਤ ਸੇਵਾ ਪਖਵਾਡ਼ਾ ਦਾ ਸਫਲਤਾਪੂਰਵਕ ਸਮਾਪਨ ਕੀਤਾ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਆਯੋਜਿਤ ਸੇਵਾ ਪਖਵਾਡ਼ਾ ਦਾ ਸਫਲਤਾਪੂਰਵਕ ਸਮਾਪਨ ਕੀਤਾ

Facebook
X
WhatsApp
Email
—ਸੇਵਾ ਪਖਵਾਡ਼ਾ ਦਾ ਸਫਲ ਸਮਾਪਨ
ਟਾਈਮਜ਼ ਆਫ਼ ਪੰਜ਼ਾਬ ਬਿਊਰੋ 
ਬਠਿੰਡਾ, 5 ਅਕਤੂਬਰ :– ਮੇਰਾ ਯੁਵਾ ਭਾਰਤ, ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਆਯੋਜਿਤ ਸੇਵਾ ਪਖਵਾਡ਼ਾ ਦਾ ਸਫਲਤਾਪੂਰਵਕ ਸਮਾਪਨ ਕੀਤਾ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਦੱਸਿਆ ਕਿ 17 ਸਤੰਬਰ ਤੋਂ ਚੱਲੇ ਇਸ ਸੇਵਾ ਪਖਵਾਡ਼ੇ ਦੌਰਾਨ ਮੇਰਾ ਯੁਵਾ ਭਾਰਤ ਬਠਿੰਡਾ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਵੱਖ-ਵੱਖ ਸੇਵਾ ਅਤੇ ਜਨ-ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਮਾਈ ਭਾਰਤ ਟੀਮ ਵੱਲੋਂ ਸਫਾਈ ਅਭਿਆਨ, ਸਿਹਤ ਜਾਗਰੂਕਤਾ, ਜਲ ਸੰਭਾਲ, ਰੁੱਖ ਲਗਾਉਣ, ਖੂਨਦਾਨ, ਪਲਾਸਟਿਕ ਮੁਕਤ ਵਾਤਾਵਰਣ ਸਮੇਤ ਵੱਖ-ਵੱਖ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਕੀਤੀ ਗਈ।
ਇਸ ਤੋਂ ਇਲਾਵਾ, ਬੱਚਿਆਂ ਵਿੱਚ ਰਚਨਾਤਮਕਤਾ ਅਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਟੀਮ ਵੱਲੋਂ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਉਤਸ਼ਾਹਪੂਰਵਕ ਭਾਗ ਲਿਆ।
ਜ਼ਿਲ੍ਹਾ ਯੁਵਾ ਅਧਿਕਾਰੀ ਨੇ ਦੱਸਿਆ ਕਿ ਸੇਵਾ ਪਖਵਾਡ਼ੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸੇਵਾ, ਸਫਾਈ, ਵਾਤਾਵਰਣ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਜੋੜਨਾ ਰਿਹਾ। ਉਨ੍ਹਾਂ ਨੇ ਸੇਵਾ ਪਖਵਾਡ਼ੇ ਦੌਰਾਨ ਸਰਗਰਮ ਯੋਗਦਾਨ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨੌਜਵਾਨਾਂ ਨੇ ਸੇਵਾ, ਸਮਰਪਣ, ਸਫਾਈ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ। ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹੜ ਵਿੱਚ ਸ਼ਿਖਾ, ਮਨਦੀਪ ਕੁਮਾਰ, ਪਲਵਿੰਦਰ ਕੌਰ, ਖੁਸ਼ਪ੍ਰੀਤ ਕੌਰ, ਮਨੀਸ਼ਾ ਰਾਣੀ, ਜਸਪਾਲ ਸਿੰਘ, ਗੁਰਮੀਤ ਕੌਰ, ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories