Home » ਪੰਜਾਬ » ਦੀਵਾਲੀ/ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਵਾਸਤੇ 8 ਤੋਂ 10 ਅਕਤੂਬਰ ਤੱਕ ਅਰਜ਼ੀਆਂ ਮੰਗੀਆਂ

ਦੀਵਾਲੀ/ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਵਾਸਤੇ 8 ਤੋਂ 10 ਅਕਤੂਬਰ ਤੱਕ ਅਰਜ਼ੀਆਂ ਮੰਗੀਆਂ

Facebook
X
WhatsApp
Email
ਟਾਈਮਜ਼ ਆਫ਼ ਪੰਜ਼ਾਬ ਬਿਊਰੋ 
ਅੰਮ੍ਰਿਤਸਰ, 6 ਅਕਤੂਬਰ:– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਦੀਵਾਲੀ/ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਰਜ਼ੀ (Temporary) ਲਾਇਸੈਂਸ ਜਾਰੀ ਕੀਤੇ ਜਾਣੇ ਹਨ। ਇਸ ਸਬੰਧੀ ਚਾਹਵਾਨ ਵਿਅਕਤੀ 8 ਤੋਂ 10 ਅਕਤੂਬਰ 2026 ਨੂੰ ਸ਼ਾਮ 5:00 ਵਜੇ ਤੱਕ ਆਪਣੀਆਂ ਦਰਖਾਸਤਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ਅੰਦਰ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਯੋਗ ਪਾਈਆਂ ਗਈਆਂ ਅਰਜ਼ੀਆਂ ਵਿੱਚੋਂ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੈਂਸ ਜਾਰੀ ਕਰਨ ਲਈ ਡਰਾਅ 13 ਅਕਤੂਬਰ 2026 ਨੂੰ ਦੁਪਹਿਰ 2:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੇ ਕਮਰਾ ਨੰਬਰ 168, ਮੀਟਿੰਗ ਹਾਲ ਵਿਖੇ ਕੱਢਿਆ ਜਾਵੇਗਾ। ਸ੍ਰੀ ਦਲਵਿੰਦਰਜੀਤ ਸਿੰਘ ਨੇ ਚਾਹਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀ ਅਤੇ ਸਮੇਂ ਅੰਦਰ ਆਪਣੀਆਂ ਦਰਖਾਸਤਾਂ ਸੇਵਾ ਕੇਂਦਰਾਂ ਰਾਹੀਂ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਅਤੇ ਲਾਇਸੈਂਸ ਸਬੰਧੀ ਸਾਰੇ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ amritsar.nic.in ’ਤੇ ਉਪਲਬਧ ਕਰਵਾਈ ਜਾਵੇਗੀ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News