Home » ਪੰਜਾਬ » ਪੰਜਾਬ ਸਰਕਾਰ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰੇਗੀ ਰਾਜ ਪੱਧਰੀ ਸਮਾਗਮ : ਲੋਕ ਨਿਰਮਾਣ ਮੰਤਰੀ

ਪੰਜਾਬ ਸਰਕਾਰ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰੇਗੀ ਰਾਜ ਪੱਧਰੀ ਸਮਾਗਮ : ਲੋਕ ਨਿਰਮਾਣ ਮੰਤਰੀ

Facebook
X
WhatsApp
Email
–ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਟਾਈਮਜ਼ ਆਫ਼ ਪੰਜ਼ਾਬ ਬਿਊਰੋ 
ਅੰਮ੍ਰਿਤਸਰ 07 ਅਕਤੂਬਰ — ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਰਾਜ ਪੱਧਰੀ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਤੀਰਥ ਸਥੱਲ ਸ਼ਰਾਇਨ ਬੋਰਡ ਦੇ ਐਡਵਾਈਜ਼ਰੀ ਬੋਰਡ ਚੇਅਰਮੈਨ ਸ੍ਰੀ ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਲੋਪੋਕੇ ਸ. ਮਨਬੀਰ ਸਿੰਘ, ਜੀ.ਐੱਮ. ਸ੍ਰੀ ਮਧੁਰ ਭਾਟੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਾਮਿਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਤੋਂ ਸੰਗਤਾਂ ਵੱਲੋਂ ਸ਼ੋਭਾ ਯਾਤਰਾਵਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਲੁਧਿਆਣਾ ਤੋਂ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਤੀਰਥ ਸਥੱਲ, ਰਾਮਤੀਰਥ ਵਿਖੇ ਪਹੁੰਚੀ ਸੀ ਅਤੇ ਇਸ ਤੋਂ ਬਾਅਦ 9, 10 ਅਤੇ 11 ਅਕਤੂਬਰ ਨੂੰ ਸੰਗਤ ਹਾਲ ਵਿਖੇ ਰਾਮ ਲੀਲਾ ਕਮੇਟੀਆਂ ਵੱਲੋਂ ਅਖੰਡ ਜੋਤ ਪ੍ਰੋਗਰਾਮ ਕਰਵਾਇਆ ਜਾਵੇਗਾ।
ਇਸੇ ਲੜੀ ਤਹਿਤ 18 ਅਕਤੂਬਰ ਨੂੰ ਜਲੰਧਰ ਤੋਂ ਲਗਭਗ 35 ਤੋਂ 40 ਹਜ਼ਾਰ ਦੀ ਗਿਣਤੀ ਵਿੱਚ ਸੰਗਤਾਂ ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਪਹੁੰਚਣਗੀਆਂ। 22 ਅਕਤੂਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥੱਲ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਦਕਿ 24 ਅਕਤੂਬਰ ਨੂੰ ਕੇਂਦਰੀ ਵਾਲਮੀਕਿ ਮੰਦਿਰ, ਹਾਥੀ ਗੇਟ, ਅੰਮ੍ਰਿਤਸਰ ਤੋਂ ਅੰਦਰੂਨ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਸਮਾਗਮ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 19 ਵੱਖ-ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੰਟਰੋਲ ਰੂਮ, ਟ੍ਰੈਫਿਕ, ਸੈਨੀਟੇਸ਼ਨ, ਡੈਕੋਰੇਸ਼ਨ, ਲੰਗਰ, ਮੈਡੀਕਲ ਸਹੂਲਤਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨਾਂ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਅਤੇ ਟ੍ਰੈਫਿਕ ਇੰਚਾਰਜ ਅੰਮ੍ਰਿਤਸਰ ਨੂੰ ਸ਼ੋਭਾ ਯਾਤਰਾ ਵਾਲੇ ਦਿਨ ਅਤੇ ਪ੍ਰਗਟ ਦਿਵਸ ਸਮੇਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨਾਂ ਕਿਹਾ ਕਿ ਸ੍ਰੀ ਵਾਲਮੀਕਿ ਤੀਰਥ ਵਿਖੇ ਬਣੇ ਸੜ੍ਹਕ ਕਿਨਾਰੇ ਅਤੇ ਡਿਵਾਇਡਰਾਂ ਤੇ ਉੱਗੀ ਹੋਈ ਘਾਸ-ਫੂਸ ਅਤੇ ਬੂਟੀਆਂ ਨੂੰ ਹਟਾਇਆ ਜਾਵੇ ਅਤੇ ਸਵਾਗਤੀ ਗੇਟ ਲਗਾਇਆ ਜਾਵੇ।
ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਤੀਰਥ ਸਥੱਲ ਸ਼ਰਾਇਨ ਬੋਰਡ ਦੇ ਐਡਵਾਈਜ਼ਰੀ ਬੋਰਡ ਚੇਅਰਮੈਨ ਸ੍ਰੀ ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ, ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ ਨੇ ਵੀ ਆਪਣੇ ਸੁਝਾਅ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਗਟ ਦਿਵਸ ਸਮਾਗਮਾਂ ਦੌਰਾਨ ਸੰਗਤ ਦੀ ਟਹਿਲ-ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News