Home » ਪੰਜਾਬ » ਪੰਜਾਹ ਹਾਜ਼ਰ ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਹ ਹਾਜ਼ਰ ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਪਟਿਆਲਾ, 9 ਅਕਤੂਬਰ:– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories