ਟਾਈਮਜ਼ ਆਫ਼ ਪੰਜ਼ਾਬ ਬਿਊਰੋ
ਪਟਿਆਲਾ, 10 ਅਕਤੂਬਰ:– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ 19 ਹਾਟ-ਸਪਾਟਸ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐੱਸ. ਐਕਟ ਤਹਿਤ 28 ਮੁਕੱਦਮੇ ਦਰਜ ਕਰਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।
ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਅਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਕੁਲਦੀਪ ਸਿੰਘ ਚਹਿਲ, ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਮੁਹਿੰਮ ਚਲਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਅਤੇ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਨੇ ਖੁਦ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲਿਸ (ਸਿਟੀ) ਮੋਹਿਤ ਅਗਰਵਾਲ ਵੀ ਮੌਜੂਦ ਸਨ। ਪੁਲਿਸ ਟੀਮਾਂ ਨੇ ਅਬਲੋਵਾਲ ਅਤੇ ਭਰਤ ਨਗਰ, ਪਟਿਆਲਾ ਵਿਖੇ ਨਸ਼ਿਆਂ ਦੇ ਹਾਟ-ਸਪਾਟਸ ’ਤੇ ਭਾਰੀ ਪੁਲਿਸ ਫੋਰਸ ਨਾਲ ਸਰਚ ਆਪ੍ਰੇਸ਼ਨ ਚਲਾਇਆ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ 18 ਹੋਰ ਹਾਟ-ਸਪਾਟਸ ’ਤੇ ਵੀ ਪੁਲਿਸ ਟੀਮਾਂ ਤਾਇਨਾਤ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।
- 0
- 0
- 0
- 0















