Trending
Home » ਪੰਜਾਬ » ਨਸ਼ਿਆਂ ਖਿਲਾਫ਼ ਲੜਨ ਵਾਲਾ ਪਰਮਿੰਦਰ ਝੋਟਾ ਦਾ ਹੋਇਆ ਦਿਨ ਦਿਹਾੜੇ ਕਤਲ

ਨਸ਼ਿਆਂ ਖਿਲਾਫ਼ ਲੜਨ ਵਾਲਾ ਪਰਮਿੰਦਰ ਝੋਟਾ ਦਾ ਹੋਇਆ ਦਿਨ ਦਿਹਾੜੇ ਕਤਲ

Facebook
X
WhatsApp
Email
–ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ ਪਰਵਿੰਦਰ ਸਿੰਘ ਝੋਟਾ

–ਮੈਡੀਕਲ  ਸਟੋਰ ਮਾਲਿਕ ਨੇ ਸਾਰਿਆਮ ਸਾਹਮਣੇ ਤੋਂ ਚਲੀਆਂ ਗੋਲੀਆਂ

ਟਾਈਮਜ਼ ਆਫ਼ ਪੰਜਾਬ ਬਿਊਰੋ 

ਮਾਨਸਾ , 13 ਅਕਤੂਬਰ :–  ਮੰਗਲਵਾਰ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਐਂਟੀ ਡਰੱਗ ਟਾਸਕ ਫੋਰਸ ਦਾ ਸੰਚਾਲਕ ਪਰਵਿੰਦਰ ਸਿੰਘ ਝੋਟਾ ਅਸਲ ’ਚ ਆਪਣੇ ਨਸ਼ਿਆਂ ਖਿਲਾਫ ਅੱਥਰੇ ਜਨੂੰਨ  ਦੀ ਬਲੀ ਚੜ੍ਹਿਆ ਹੈ। ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਫੇਸਬੁੱਕ ਪੇਜ ’ਤੇ 5 ਮਿੰਟ 48 ਸਕਿੰਟ ਦੀ ਲਾਈਵ ਵੀਡੀਓ ਬਣਾਈ ਗਈ ਹੈ। ਵੀਡੀਓ ’ਚ ਉਹ ਮੈਡੀਕਲ ਸਟੋਰ ਦੇ ਅੰਦਰ ਦੁਕਾਨ ਮਾਲਕ ਅਸ਼ਵਨੀ ਨਾਲ ਨਸ਼ਾ ਵੇਚਣ ਦੇ ਦੋਸ਼ਾਂ ਨੂੰ ਲੈਕੇ ਬਹਿਸ ਕਰਦਾ ਅਤੇ ਦੁਕਾਨ ਮਾਲਕ ਕੋਲ ਪਿਸਤੌਲ ਹੋਣ ਦੇ ਬਾਵਜੂਦ ਉਸ ਨੂੰ ਲਲਕਾਰਦਾ ਦਿਖਾਈ ਦਿੰਦਾ ਹੈ। ਇਸ ਮੌਕੇ ਪੂਰੀ ਨਿਡਰਤਾ ਨਾਲ ਝੋਟਾ ਪੁਲੀਸ ਨੂੰ ਫੋਨ ਕਰਨ ਬਾਰੇ ਕਹਿ ਰਿਹਾ ਹੈ ।  ਝੋਟਾ ਮੈਡੀਕਲ ਸਟੋਰ ਮਾਲਕ ਕੋਲ ਅਸਲਾ ਹੋਣ ਦੇ ਬਾਵਜੂਦ ਨਾਂ ਉਹ ਡਰਿਆ, ਨਾਂ ਲਿਫਿਆ ਤੇ ਨਾਂਹੀ ਝਿਪਿਆ ਬਲਕਿ ਉਸ ਨੇ ਆਪਣੇ ਆਖਰੀ ਸਾਹਾਂ ਤੱਕ ਆਪਣੀ ਨਸ਼ਿਆਂ ਖਿਲਾਫ ਵਚਨਬੱਧਤਾ ’ਤੇ ਪਹਿਰਾ ਦਿੱਤਾ।

ਮਾਨਸਾ ਵਿਖੇ ਅੱਜ ਹੋਏ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈਕੇ ਇੱਕ ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਸੱਦਾ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ  ਹੁਣ ਤੱਕ ਇੱਕ ਗ੍ਰਿਫ਼ਤਾਰੀ ਕੀਤੀ ਹੈ। ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਨਿੱਜੀ ਦੁਸ਼ਮਣੀ ਦਾ ਨਤੀਜਾ ਸੀ।ਡੀ.ਆਈ.ਜੀ. ਨੇ ਦੱਸਿਆ, “ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਕਤਲ ਤੋਂ ਬਾਅਦ ਮੁੱਖ ਮੁਲਜ਼ਮ ਅਸ਼ਵਨੀ ਨੂੰ ਫਰਾਰ ਹੋਣ ਵਿੱਚ ਮਦਦ ਕੀਤੀ ਸੀ।” ਡੀ.ਆਈ.ਜੀ. ਨੇ ਦੱਸਿਆ ਕਿ ਪੁਲੀਸ ਨੂੰ ਮੰਗਲਵਾਰ ਸਵੇਰੇ 10.30 ਵਜੇ ਦੇ ਕਰੀਬ ਘਟਨਾ ਦੀ ਸੂਚਨਾ ਮਿਲੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਇਮਰੀ ਤੌਰ ‘ਤੇ ਅਜਿਹਾ ਲੱਗਦਾ ਹੈ ਕਿ ਕਤਲ ਵਿੱਚ ਲਾਇਸੰਸੀ ਹਥਿਆਰ ਦੀ ਵਰਤੋਂ ਕੀਤੀ ਗਈ ਸੀ।

                                      ਡੀ.ਆਈ.ਜੀ. ਅਨੁਸਾਰ, ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਦੀ ਭਾਲ ਲਈ ਕਈ ਟੀਮਾਂ ਦਾ ਗਠਨ ਕੀਤਾ। ਤਫਤੀਸ਼ ਦੇ ਹਿੱਸੇ ਵਜੋਂ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਅਤੇ ਮੁਲਜ਼ਮਾਂ ਵਿਚਕਾਰ ਪੁਰਾਣੀ ਰੰਜਿਸ਼ ਸੀ। ਉਨ੍ਹਾਂ ਦੱਸਿਆ ਕਿ 2023 ਦੀ ਇੱਕ ਘਟਨਾ ਦੌਰਾਨ ਵੀ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਸਾਹਮਣੇ ਆਈ ਸੀ। ਹਾਲਾਂਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਹੈ। ਦੁਪਹਿਰ ਕਰੀਬ 3.30 ਵਜੇ ਮਾਨਸਾ ਵਿੱਚ ਕੁਝ ਨਿਹੰਗ ਸਿੰਘਾਂ ਸਮੇਤ ਪ੍ਰਦਰਸ਼ਨਕਾਰੀਆਂ ਨੇ ਹੰਗਾਮੇ ਦੌਰਾਨ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਕਥਿਤ ਤੌਰ ‘ਤੇ ਜੁੜੀ ਮੈਡੀਕਲ ਦੀ ਦੁਕਾਨ (ਕੈਮਿਸਟ ਸ਼ੌਪ) ਦੀ ਭੰਨਤੋੜ ਕੀਤੀ।

ਇਹ ਘਟਨਾ ਵੱਡੀ ਗਿਣਤੀ ਵਿੱਚ ਪੁਲੀਸ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਵਾਪਰੀ। ਪ੍ਰਦਰਸ਼ਨਕਾਰੀਆਂ ਨੇ ਮੌਕੇ ‘ਤੇ ਤਾਇਨਾਤ ਇੱਕ ਫਾਇਰ ਟੈਂਡਰ ਨੂੰ ਵੀ ਨੁਕਸਾਨ ਪਹੁੰਚਾਇਆ। ਬਾਅਦ ਵਿੱਚ ਪੁਲੀਸ ਨੇ ਸਥਿਤੀ ਨੂੰ ਕਾਬੂ ਹੇਠ ਲਿਆਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਅੱਜ ਸਵੇਰ ਹੱਤਿਆ ਕਰ ਦਿੱਤੀ ਗਈ । ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ।

ਜਾਣਕਾਰੀ ਅਨੁਸਾਰ, ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਫੇਸਬੁੱਕ ਪੇਜ ’ਤੇ 5 ਮਿੰਟ 48 ਸਕਿੰਟ ਦੀ ਲਾਈਵ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿੱਚ ਝੋਟਾ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਨਾਲ ਜੁੜੇ ਮੁੱਦੇ ’ਤੇ ਦਵਾਈਆਂ ਦੀ ਦੁਕਾਨ ਦੇ ਮਾਲਕ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਗੋਲੀਬਾਰੀ ਹੋ ਗਈ। ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories