— ਪਰਵਿੰਦਰ ਸਿੰਘ ਝੋਟੇ ਦੇ ਕਤਲ ਖਿਲਾਫ ਲੋਕਾਂ ਚ ਭਾਰੀ ਰੋਸ*
–ਅੱਜ ਧਰਨੇ ਦੌਰਾਨ ਜੋ ਬੀਤੇ ਦਿਨ ਲਹਿਰਾ ਬਲਾਕ ਦੇ ਪਿੰਡ ਅਲੀਸ਼ੇਰ ਵਿਖੇ 9 ਮਨਰੇਗਾ ਮਜਦੂਰਾਂ ਦੀ ਮੌਤ ਹੋਈ ਹੈ ਉਹਨਾ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸਰਧਾਜਲੀ ਦਿੱਤੀ
–ਸਰਕਾਰ ਵੱਲੋ ਪੀੜਤ ਪਰਿਵਾਰਾਂ ਨੂੰ ਕੀਤੇ ਗਏ ਦੋ ਦੋ ਲੱਖ ਮੁਆਵਜੇ ਨੂੰ ਨਿਗੁਣਾਂ ਕਰਾਰ ਦਿੰਦਿਆਂ ਯੋਗ ਮੁਆਵਜਾ ਦੇਣ ਦੀ ਮੰਗ ਕੀਤੀ
ਟਾਈਮਜ਼ ਆਫ਼ ਪੰਜਾਬ ਬਿਊਰੋ
ਸੰਗਰੂਰ19 ਅਕਤੂਬਰ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ 10 ਭਰਾਤਰੀ ਜਥੇਬੰਦੀਆ ਵੱਲੋ ਜ਼ਿਲ੍ਹਾ ਸੰਗਰੂਰ ਵੱਲੋਂ ਨਸ਼ਿਆਂ ਖਿਲਾਫ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਖਿਲਾਫ ਮਾਨਸਾ ਦੇ ਵਿੱਚ ਚੱਲ ਰਹੇ ਧਰਨੇ ਦੀ ਕਮੇਟੀ ਦੇ ਪੰਜਾਬ ਸਰਕਾਰ ਦੇ ਵਧਾਇਕ ਅਤੇ ਮੰਤਰੀਆਂ ਦੇ ਘਰ ਅੱਗੇ ਇੱਕ ਰੋਜਾ ਧਰਨਾ ਦੇਕੇ ਉਹਨਾ ਦੇ ਗੇਟ ਤੇ ਲਾਹਨਤ ਪੱਤਰ ਲਗਾਉਣ ਜਾ ਸਟੇਜ ਤੋ ਪੜ੍ਹਨ ਦੇ ਸੱਦੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਇਹ ਧਰਨਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਦਿੱਤਾ ਗਿਆ।ਜਿਸ ਮੌਕੇ ਵੱਡੀ ਗਿਣਤੀ ਨਸਿਆਂ ਦੇ ਖਿਲਾਫ ਅਵਾਜ ਬੁਲੰਦ ਕਰਨ ਲਈ ਅਤੇ ਪੀੜਤ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ੀ ਕਿਸਾਨਾਂ ਮਜਦੂਰਾਂ ਸਮੇਤ ਮਾਵਾਂ ਭੈਣਾਂ ਨੇ ਭਰਵੀਂ ਸ਼ਮੂਲੀਅਤ ਕੀਤੀ।ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਸਿੰਘ ਲੌਂਗੋਵਾਲ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਦਵਿੰਦਰ ਸਿੰਘ ਭੱਟੀ ਅਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਚੰਦ ਸਿੰਘ ਰਾਮਪੁਰਾ ਨੇ ਸੰਬੋਧਨ ਕਰਦਿਆ ਕਿਹਾ ਕਿ ਅੱਜ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਨਹੀਂ,ਸਗੋਂ ਪੁਲਿਸ-ਗੁੰਡਾ ਰਾਜ ਚੱਲ ਰਿਹਾ ਹੈ।ਨਸ਼ਿਆਂ ‘ਚ ਭਾਰੀ ਵਾਧਾ ਹੋ ਰਿਹਾ ਹੈ,ਨੌਜਵਾਨ ਚਿੱਟੇ ਨਾਲ ਮਰ ਰਹੇ ਹਨ,ਪਰ ਸਰਕਾਰ ਗੂੜ੍ਹੀ ਨੀਂਦ ‘ਚ ਸੁੱਤੀ ਹੋਈ ਹੈ।
ਆਗੂਆ ਨੇ ਕਿਹਾ ਕਿ ਇਸ ਮੌਕੇ ਸਾਡੀ ਜਥੇਬੰਦੀ ਦੀਆਂ ਮੰਗਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਨਸ਼ਿਆਂ ਦੇ ਹੱਲੇ ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਅਸੀਂ ਪਰਵਿੰਦਰ ਸਿੰਘ ਦੇ ਕਤਲ ਦੇ ਇਨਸਾਫ ਲਈ ਕੀਤੇ ਜਾ ਰਹੇ ਸੰਘਰਸ਼ ਵਿੱਚ ਪਰਿਵਾਰ ਨਾਲ ਅਤੇ ਐਕਸਨ ਕਮੇਟੀ ਨਾਲ ਹਾਂ। ਇਹ ਸੰਘਰਸ਼ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਜ਼ਾਵਾਂ ਦਬਾਉਣ ਦੇ ਨਾਲ ਨਾਲ ਨਸ਼ਿਆਂ ਦਾ ਹੱਲਾ ਠੱਲਣ ਲਈ ਵੀ ਹੈ।ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਸੰਘਰਸ਼ ਕਰ ਰਹੇ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਅਤੇ ਐਕਸ਼ਨ ਕਮੇਟੀ ‘ਚ ਸ਼ਾਮਿਲ ਜਨਤਕ ਜਥੇਬੰਦੀਆਂ ਨੂੰ ਭਰਾਤਰੀ ਸੁਝਾਅ ਦਿੰਦੇ ਹਾ ਕਿ ਪਰਿਵਾਰ ਨੂੰ ਇਨਸਾਫ ਲਈ ਤੇ ਨਸ਼ਿਆਂ ਦਾ ਹਮਲਾ ਰੋਕਣ ਲਈ ਸਾਨੂੰ ਇਹ ਮੰਗਾਂ ਵੀ ਰੱਖਣੀਆਂ ਚਾਹੀਦੀਆਂ ਹਨ।
⇒ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿਓ। ਉਨਾਂ ਪਿਛਲੇ ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆਓ ਤੇ ਉਹਨਾਂ ‘ਤੇ ਕਾਰਵਾਈ ਕਰੋ।
⇒ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ਾ ਦਿਓ ਅਤੇ ਪਰਮਿੰਦਰ ਸਿੰਘ ਦੀ ਪਤਨੀ ਨੂੰ ਉਹਨਾਂ ਦੀ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਦਿੱਤੀ ਜਾਵੇ।ਜਖਮੀਆਂ ਦਾ ਇਲਾਜ ਕਰਵਾਉਣ ਦੇ ਨਾਲ ਨਾਲ ਉਹਨਾਂ ਨੂੰ ਵੀ ਯੋਗ ਮੁਆਵਜ਼ਾ ਦਿਓ
⇒ ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਖਿੰਡਾਓ।ਇਸ ਧੰਦੇ ‘ਚ ਗਲਤਾਨ ਸਭਨਾਂ ਨੂੰ ਸਖਤ ਸਜਾਵਾਂ ਦਿਓ।
⇒ ਨਸ਼ਾ ਤਸਕਰੀ ਦੀਆਂ ਕੌਮਾਂਤਰੀ ਲੜੀਆਂ ਨੂੰ ਤੋੜੋ। ਮੁਲਕ ਅੰਦਰ ਬਣਾਏ ਜਾਂਦੇ ਸੰਥੈਟਿਕ ਡਰੱਗਜ਼ ਦੀਆਂ ਫੈਕਟਰੀਆਂ ਬੰਦ ਕਰਾਓ ਤੇ ਸਰਹੱਦਾਂ ‘ਤੇ ਸਖਤੀ ਕਰੋ।
⇒ ਸ਼ਰਾਬ ਦੀ ਵਿਕਰੀ ਕਰਕੇ ਸਰਕਾਰੀ ਖਜ਼ਾਨਾ ਭਰਨ ਦੀ ਨੀਤੀ ਬੰਦ ਕਰੋ।
⇒ ਪੀੜਤ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰੋ।ਉਹਨਾਂ ਦੇ ਮੁੜ-ਵਸੇਬੇ ਦੀ ਅਸਰਦਾਰ ਨੀਤੀ ਬਣਾਓ।ਮੁੜ ਵਸੇਵੇ ਲਈ ਵਿੱਤੀ ਸਹਾਇਤਾ ਦਿਓ।ਜੋ ਹੁਣ ਤੱਕ ਚਿੱਟੇ ਵਰਗੇ ਭਿਆਨਕ ਨਸਿਆਂ ਨਾਲ ਜਿਹਨਾਂ ਨੌਜਵਾਨਾਂ ਦੀ ਮੌਤ ਹੋਈ ਹੈ ਉਹਨਾ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜਾ ਦਿਓ ਅਤੇ ਨਸ਼ਾ ਤਸਕਰੀ ਦੇ ਵੱਡੇ ਕਾਰੋਬਾਰੀਆਂ ਨੂੰ ਨਿਸ਼ਾਨੇ ‘ਤੇ ਰੱਖੋ ਤੇ ਜੇਲਾਂ ‘ਚ ਸੁੱਟੋ।
ਯੁੱਧ ਲੋਕਾਂ ਵਿਰੁੱਧ ਫੌਰੀ ਰੋਕੋ ਤੇ ਇਸ ਨੂੰ ਨਸ਼ਾ ਤਸਕਰੀ ਦੇ ਗਠਜੋੜ ਖਿਲਾਫ ਚਲਾਉ।ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰੋ ਤੇ ਨਸ਼ਾ ਤਸਕਰਾਂ ਦਾ ਵਿਰੋਧ ਕਰਦੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਵੀ ਮੁਆਵਜਾ ਦਿਓ।ਇਹਨਾਂ ਮੰਗਾਂ ‘ਤੇ ਸੰਘਰਸ਼ ਕਰਦੇ ਹੋਏ ਸਭਨਾਂ ਨਸ਼ਾ ਪੀੜਤ ਲੋਕਾਂ ਨੂੰ ਸੰਘਰਸ਼ ਨਾਲ ਜੋੜਦਿਆਂ ਇਸਦਾ ਘੇਰਾ ਵਿਸ਼ਾਲ ਕਰੀਏ।ਹਰ ਕਿਸਮ ਦੇ ਫਿਰਕਾਪ੍ਰਸਤਾਂ, ਵੋਟ ਬਟੋਰੂ ਸਿਆਸਤਦਾਨਾਂ ਤੇ ਹੁੱਲੜਬਾਜਾਂ ਨੂੰ ਸੰਘਰਸ਼ ਤੋਂ ਦੂਰ ਰੱਖੀਏ। ਸੰਘਰਸ਼ ਨੂੰ ਪੂਰੀ ਤਰ੍ਹਾਂ ਧਰਮ ਨਿਰਪੱਖ ਆਧਾਰ ‘ਤੇ ਚਲਾਈਏ ਤੇ ਸਾਰੀਆਂ ਲੋਕ ਜਮਹੂਰੀ ਜਥੇਬੰਦੀਆਂ ਦਾ ਸਾਥ ਲਈਏ। ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੇ ਘੋਲ ਸੱਦੇ ਦਈਏ। ਅਸੀਂ ਅੱਜ ਦੇ ਐਕਸ਼ਨ ਵਿੱਚ ਵੀ ਜੋਰ ਸ਼ੋਰ ਨਾਲ ਕੀਤੇ ਗਏ ।ਅਸੀਂ ਇਸ ਸੰਘਰਸ਼ ਵਿੱਚ ਆਪਣੀ ਪੂਰੀ ਸ਼ਕਤੀ ਨਾਲ ਸ਼ਾਮਿਲ ਹਾਂ ।ਆਗੂਆਂ ਨੇ ਕਿਹਾ ਕਿ ਜੇ ਇਹਨਾਂ ਮੰਗਾਂ ਨੂੰ ਤੁਰੰਤ ਨਾ ਮੰਨਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਸਮੇਤ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਜਸਵੰਤ ਸਿੰਘ ਤੋਲਾਵਾਲ,ਹਰਜੀਤ ਸਿੰਘ ਮਹਿਲਾ,ਜਗਤਾਰ ਸਿੰਘ ਲੱਡੀ,ਮੂਨਕ ਦੇ ਪ੍ਰਧਾਨ ਸੁਖਦੇਵ ਸਿੰਘ,ਗੁਰਪ੍ਰੀਤ ਸਿੰਘ ਸੰਗਤਪੁਰਾ,ਹਰਬੰਸ ਸਿੰਘ ਲੱਡਾ,ਕਿਸਾਨ ਔਰਤ ਆਗੂ ਜਸਵੀਰ ਕੌਰ ਉਗਰਾਹਾਂ ਮਨਜੀਤ ਕੌਰ ਤੋਲਾਵਾਲ ਮਨਪ੍ਰੀਤ ਕੌਰ ਧੂਰੀ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਔਰਤ ਭੈਣਾਂ ਸਮੇਤ ਸਾਰੇ ਬਲਾਕਾਂ ਦੇ ਆਗੂ ਹਾਜ਼ਰ ਸਨ।
- 0
- 0
- 0
- 0















