Trending
Home » ਪੰਜਾਬ » ਪੰਜਾਬ ਸਰਕਾਰ ਵੱਲੋਂ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਵੱਲੋਂ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ

Facebook
X
WhatsApp
Email
–ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ, ਸੰਗਤਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼
ਟਾਈਮਜ਼ ਆਫ਼ ਪੰਜਾਬ ਬਿਊਰੋ 
ਅੰਮ੍ਰਿਤਸਰ, 20 ਅਕਤੂਬਰ:–  ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਤੀਰਥ ਸਥਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਲੋਪੋਕੇ ਸ. ਮਨਬੀਰ ਸਿੰਘ, ਜੀ.ਐੱਮ. ਸ੍ਰੀ ਮਧੁਰ ਭਾਟੀਆ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ੍ਰੀ ਦਿਲਬਾਗ ਸਿੰਘ ਅਤੇ ਐਕਸੀਅਨ ਸ੍ਰੀ ਰਜੀਵ ਸ਼ਰਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਗਟ ਦਿਵਸ ਸਬੰਧੀ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੋਭਾ ਯਾਤਰਾਵਾਂ ਪਹੁੰਚ ਰਹੀਆਂ ਹਨ। ਇਸ ਸਬੰਧੀ 22 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਦਕਿ 24 ਅਕਤੂਬਰ ਨੂੰ ਕੇਂਦਰੀ ਵਾਲਮੀਕਿ ਮੰਦਰ, ਹਾਥੀ ਗੇਟ, ਅੰਮ੍ਰਿਤਸਰ ਤੋਂ ਅੰਦਰੂਨ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਮੰਤਰੀ ਵੀ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਹਿਣ-ਸਹਿਣ, ਲੰਗਰ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੰਗਤਾਂ ਦੀ ਸੇਵਾ ਅਤੇ ਸਹੂਲਤ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories