Home » ਪੰਜਾਬ » SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ,ਚੰਡੀਗੜ੍ਹ ਦਾ ਕੀਤਾ ਦੌਰਾ | ਮੁੱਖ ਖਬਰਾਂ

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ,ਚੰਡੀਗੜ੍ਹ ਦਾ ਕੀਤਾ ਦੌਰਾ | ਮੁੱਖ ਖਬਰਾਂ

Facebook
X
WhatsApp
Email

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੀ ਸਿਵਿਲ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ ਕੀਤਾ ਗਿਆ।

ਪ੍ਰਧਾਨ ਸਾਹਿਬ ਵੱਲੋਂ ਮੌਜੂਦਾ ਚੱਲ ਰਹੇ ਸਿਵਲ ਸਰਵਿਸ ਪ੍ਰੀਖਿਆਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਪ੍ਰਰੇਰਿਆ ਤਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਵੱਧ ਰਹੇ ਰੁਝਾਅ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿੱਦਿਆ), ਡਿਪਟੀ ਡਾਇਰੈਕਟਰ ਅਤੇ ਸਬ ਕਮੇਟੀ ਦੇ ਸਮੁੱਚੇ ਮੈਂਬਰ ਸਾਹਿਬਾਨ ਦੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਅਕੈਡਮੀ ਦੇ ਵਿਦਿਆਰਥੀਆਂ ਨੇ ਪੰਜ ਮਹੀਨਿਆਂ ਦੀ ਕੌਚਿੰਗ ਲੈਣ ਤੋਂ ਬਾਅਦ ਪੀ.ਸੀ.ਐਸ ਪ੍ਰੀਲੀਅਮਰੀ ਪ੍ਰੀਖਿਆਂ ਨੂੰ ਮੁੱਢਲੀ ਕੋਸ਼ਿਸ ਵਿੱਚ ਹੀ ਪਾਸ ਕੀਤਾ ਅਤੇ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਪ੍ਰਧਾਨ ਸਾਹਿਬ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬਿਆਂ ਨੂੰ ਸਾਂਝਾ ਕਰਦਿਆ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਵਾਂ ਅਨੁਸਾਰ ਵਫ਼ਾਦਾਰੀ ਅਤੇ ਵਚਣਬੱਧਤਾ ਨੂੰ ਨਿਭਾਉਣ ਬਾਰੇ ਦੱਸਿਆ। ਪ੍ਰਧਾਨ ਸਾਹਿਬ ਨੇ ਇਹ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਵਿੱਚ ਇਸੇ ਸੈਸ਼ਨ 2026-2027 ਤੋਂ ਬੀ.ਏ (ਭਾਗ ਪਹਿਲਾਂ) ਤੋਂ ਹੀ ਸਿਵਲ ਪ੍ਰੀਖਿਆਵਾਂ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਫ੍ਰੀ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦਾ ਵੱਧ ਤੋ ਵੱਧ ਲਾਭ ਲੈਣ ਲਈ ਕਿਹਾ।

ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਨੇ ਇਨ੍ਹਾਂ ਸਾਰੇ ਵੱਡਮੁੱਲੇ ਉਪਰਾਲਿਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੁੱਚੇ ਮੈਂਬਰ ਸਾਹਿਬਾਨਾਂ ਦਾ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਪ੍ਰਧਾਨ ਸਾਹਿਬ ਤੋਂ ਇਲਾਵਾ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸਾਹਿਬਾਨ- ਸ. ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ,ਚੰਡੀਗੜ੍ਹ ਅਤੇ ਸ.ਅਮਰਜੀਤ ਸਿੰਘ ਚਾਵਲਾ, ਮੈਂਬਰ, ਸ. ਰਾਜਿੰਦਰ ਸਿੰਘ ਮਹਿਤਾ, ਮੈਂਬਰ, ਐਡਵੋਕੇਟ ਸ.ਭਗਵੰਤ ਸਿੰਘ ਸਿਆਲਕਾ,ਮੈਂਬਰ, ਸ.ਸੁਰਜੀਤ ਸਿੰਘ ਭਿੰਟੇਵੰਢ,ਮੈਂਬਰ, ਸ. ਸਮਸ਼ੇਰ ਸਿੰਘ ਕੋ-ਆਰਡੀਨੇਟਰ ਅਤੇ ਅਕੈਡਮੀ ਦੇ ਵਿਦਿਆਰਥੀ ਮੌਜੂਦ ਸਨ।

ਇਹ ਵੀ ਪੜ੍ਹੋ  : ਸਾਬਕਾ DIG ਹਰਚਰਨ ਸਿੰਘ ਭੁੱਲਰ ਦੇ ਘਰ ED ਦੀ ਰੇਡ; ਘਰ ਸਮੇਤ 11 ਟਿਕਾਣਿਆਂ ’ਤੇ ਛਾਪੇਮਾਰੀ

– PTC NEWS

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News