Home » ਪੰਜਾਬ » ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਪਾਸ ਹੋਣ ’ਤੇ ਮਹਿਲ ਕਲਾਂ ਵਿੱਚ ਸਜਿਆ ਸੁਕਰਾਨਾ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਪਾਸ ਹੋਣ ’ਤੇ ਮਹਿਲ ਕਲਾਂ ਵਿੱਚ ਸਜਿਆ ਸੁਕਰਾਨਾ ਸਮਾਗਮ

Facebook
X
WhatsApp
Email

— ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਪਾਸ ਹੋਣ ’ਤੇ ਮਹਿਲ ਕਲਾਂ ਵਿੱਚ ਸਜਿਆ ਸੁਕਰਾਨਾ ਸਮਾਗ
— ਵਿਸਾਖੀ ’ਤੇ ਹੋਇਆ ਇਤਿਹਾਸਕ ਫੈਸਲਾ ਸਦੀਆਂ ਤੱਕ ਯਾਦ ਰਹੇਗਾ –ਸਪੀਕਰ ਕੁਲਤਾਰ ਸਿੰਘ ਸੰਧਵਾਂ
ਮਹਿਲ ਕਲਾਂ, 2 ਮਈ (ਡਾ. ਮਿੱਠੂ ਮੁਹੰਮਦ)
ਸਿੱਖ ਕੌਮ ਲਈ ਅਤਿ ਮਹੱਤਵਪੂਰਨ ਮੰਨੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਪਾਸ ਹੋਣ ਉਪਰੰਤ ਮਹਿਲ ਕਲਾਂ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਇਕ ਭਾਵਨਾ ਭਰਿਆ ਅਤੇ ਆਤਮਿਕ ਸੁਕਰਾਨਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਆਮ ਆਦਮੀ ਪਾਰਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਧਾਰਮਿਕ ਜਜ਼ਬੇ ਅਤੇ ਏਕਤਾ ਦੀ ਅਨੋਖੀ ਝਲਕ ਵੇਖਣ ਨੂੰ ਮਿਲੀ।
ਸਮਾਗਮ ਦੀ ਸ਼ੁਰੂਆਤ ਪਵਿੱਤਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਨਾਲ ਹੋਈ, ਜਿਸ ਤੋਂ ਬਾਅਦ ਸੰਗਤ ਵੱਲੋਂ ਅਕਾਲ ਪੁਰਖ ਵਾਹਿਗੁਰੂ ਦਾ ਸੁਕਰਾਨਾ ਕਰਦਿਆਂ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਉਨ੍ਹਾਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਮੌਕੇ ’ਤੇ ਲਿਆ ਗਿਆ ਇਹ ਫੈਸਲਾ ਸਿੱਖ ਇਤਿਹਾਸ ਵਿੱਚ ਸੋਨੇ ਦੇ ਅੱਖਰਾਂ ਨਾਲ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026” ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਗੁਰੂ ਸਾਹਿਬ ਦੀ ਮਰਯਾਦਾ ਅਤੇ ਅਦਬ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਬੇਅਦਬੀ ਜਾਂ ਅਣਗਹਿਲੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ, ਜਿਸ ਨਾਲ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗੇਗੀ। ਇਹ ਕਦਮ ਸੰਗਤ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਨਤੀਜਾ ਹੈ ਅਤੇ ਇਸ ਨਾਲ ਧਾਰਮਿਕ ਸਾਂਝ, ਭਾਈਚਾਰੇ ਅਤੇ ਅਮਨ-ਸ਼ਾਂਤੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਹ ਗੁਰੂ ਸਾਹਿਬ ਦੀ ਅਪਾਰ ਕਿਰਪਾ ਹੈ ਕਿ ਇਹ ਐਕਟ ਮੌਜੂਦਾ ਸਰਕਾਰ ਦੇ ਸਮੇਂ ਵਿੱਚ ਪਾਸ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਵੀ ਇਸ ਕਾਨੂੰਨ ਦਾ ਇਤਿਹਾਸ ਲਿਖਿਆ ਜਾਵੇਗਾ, ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਣਾਈ ਰੱਖਣਾ ਹਰ ਇਕ ਦੀ ਸਾਂਝੀ ਜ਼ਿੰਮੇਵਾਰੀ ਹੈ।
ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਕੁਲਤਾਰ ਸਿੰਘ ਸੰਧਵਾਂ ਅਤੇ ਕੁਲਵੰਤ ਸਿੰਘ ਪੰਡੋਰੀ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਏਡੀਸੀ ਵਿਕਾਸ ਵਿਵੇਕ ਮੋਦੀ, ਐਸ.ਡੀ.ਐਮ ਮਹਿਲ ਕਲਾਂ ਕਿਰਤਿਕਾ ਗੋਇਲ (ਆਈਏਐਸ), ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਸੇਰ ਸਿੰਘ ਖਾਲਸਾ, ਮਾਰਕੀਟ ਕਮੇਟੀ ਸੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜ, ਸਰਪੰਚ ਸਰਬਜੀਤ ਸਿੰਘ ਸੰਭੂ, ਸਰਪੰਚ ਕਿਰਨਾ ਰਾਣੀ, ਰਿੰਕਾ ਕੁਤਬਾ ਬਾਹਮਣੀਆ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ, ਜ਼ਿਲ੍ਹਾ ਪ੍ਰੀਸਦ ਮੈਂਬਰ ਪੁਨੀਤ ਮਾਨ ਗਹਿਲ, ਕੁਲਦੀਪ ਕੌਰ ਸੋਢੇ, ਦੀਪੀ ਗੁੰਮਟੀ, ਸਰਪੰਚ ਹਰਤੇਜ ਸਿੰਘ ਠੁੱਲੀਵਾਲ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਧਰਮਪਾਲ ਸਿੰਘ, ਸਰਪੰਚ ਗੁਰਪ੍ਰੀਤ ਸ਼ਰਮਾ, ਯਾਦਵਿੰਦਰ ਸਿੰਘ ਯਾਦੂ ਛਾਪਾ, ਬਾਬੂ ਸਤੀਸ਼ ਕੁਮਾਰ, ਸਰਪੰਚ ਰਣਜੀਤ ਸਿੰਘ ਕਾਲਾਬੂਲਾ, ਨਿੱਜੀ ਸਹਾਇਕ ਬਿੰਦਰ ਸਿੰਘ ਖਾਲਸਾ ਅਤੇ ਮਾ. ਹਰਮਨਪ੍ਰੀਤ ਸਿੰਘ ਕੁਤਬਾ ਸਮੇਤ ਵੱਡੀ ਗਿਣਤੀ ਵਿੱਚ ਪੰਚ-ਸਰਪੰਚ ਅਤੇ ਇਲਾਕੇ ਦੀ ਸੰਗਤ ਹਾਜ਼ਰ ਸੀ।
ਇਹ ਸਮਾਗਮ ਨਾ ਸਿਰਫ਼ ਧਾਰਮਿਕ ਭਾਵਨਾਵਾਂ ਦਾ ਪ੍ਰਗਟਾਵਾ ਸੀ, ਸਗੋਂ ਸਮੂਹਿਕ ਏਕਤਾ ਅਤੇ ਸਾਂਝੀ ਜ਼ਿੰਮੇਵਾਰੀ ਦਾ ਪ੍ਰਤੀਕ ਵੀ ਬਣ ਕੇ ਸਾਹਮਣੇ ਆਇਆ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News