Home » ਪੰਜਾਬ » ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Facebook
X
WhatsApp
Email
–90.55 ਲੱਖ ਰੁਪਏ ਦੀ ਲਾਗਤ ਨਾਲ ਬੀ.ਆਰ.ਐਸ ਨਗਰ ਵਿੱਚ ਨਵੀਆਂ ਸੜਕਾਂ, 1.62 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਦੇ ਇਲਾਕਿਆਂ ਦੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ
–ਪੰਜਾਬ ਭਰ ਵਿੱਚ 1300 ਕਰੋੜ ਦੀ ਲਾਗਤ ਨਾਲ 2120 ਕਿਲੋ ਮੀਟਰ ਸ਼ਹਿਰੀ ਸੜਕਾਂ ਬਣ ਰਹੀਆਂ ਹਨ: ਸੰਜੀਵ ਅਰੋੜਾ
–ਲੋਕ-ਕੇਂਦ੍ਰਿਤ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ; ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ: ਕੈਬਨਿਟ ਮੰਤਰੀ ਅਰੋੜਾ
–ਮਈ ਅੰਤ ਤੱਕ ਪੰਜਾਬ ਭਰ ਵਿੱਚ ਪ੍ਰੋਜੈਕਟ ਪੂਰੇ ਕਰਨ ਦੇ ਦਿੱਤੇ ਆਦੇਸ਼
ਟਾਈਮਜ਼ ਆਫ਼ ਪੰਜਾਬ ਬਿਊਰੋ
ਲੁਧਿਆਣਾ, 3 ਮਈ:– ਰਾਜ ਭਰ ਵਿੱਚ ਮਿਆਰੀ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਟੀਚੇ ਨਾਲ ਅੱਗੇ ਵਧਦੇ ਹੋਏ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 2.53 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਤਹਿਤ ਬੀ.ਆਰ.ਐਸ ਨਗਰ ਦੇ ਬਲਾਕ-ਸੀ ਵਿੱਚ ਕਰੀਬ 90.55 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ/ਗਲੀਆਂ ਬਣਾਈਆਂ ਜਾਣਗੀਆਂ। ਜਦੋਂ ਕਿ ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ ਸੜਕਾਂ ਦੇ ਪੁਨਰ ਨਿਰਮਾਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ‘ਤੇ 1.62 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਸੰਜੀਵ ਅਰੋੜਾ ਨੇ ਕਿਹਾ ਕਿ ਇੱਕ ਵਿਸ਼ਾਲ ਦ੍ਰਿਸ਼ਟੀਕੋਣ ਨਾਲ ਕੰਮ ਕਰਦੇ ਹੋਏ ਉਹ ਰਾਜ ਭਰ ਵਿੱਚ ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਕੰਮ ਕਰ ਰਹੇ ਹਨ। ਰਾਜ ਭਰ ਵਿੱਚ ਕਰੀਬ 1300 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 2120 ਕਿਲੋਮੀਟਰ ਸ਼ਹਿਰੀ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਹ ਪ੍ਰੋਜੈਕਟ ਮਈ ਦੇ ਅੰਤ ਤੱਕ ਪੂਰੇ ਹੋ ਜਾਣਗੇ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਉਹ ਨਿਯਮਿਤ ਤੌਰ ‘ਤੇ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ। ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕੰਮਾਂ ਦੀ ਗੁਣਵੱਤਾ ਦੇ ਸੰਦਰਭ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਰਾਜ ਭਰ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜ ਸਰਕਾਰ ਵੱਡੇ ਪੱਧਰ ‘ਤੇ ਵਸਨੀਕਾਂ ਦੀ ਸਹੂਲਤ ਲਈ ਹਰ ਪਹਿਲੂ ‘ਤੇ ਕੰਮ ਕਰ ਰਹੀ ਹੈ। ਰਾਜ ਭਰ ਵਿੱਚ ਲੋਕ-ਕੇਂਦ੍ਰਿਤ ਪ੍ਰੋਜੈਕਟ ਕੀਤੇ ਜਾ ਰਹੇ ਹਨ।
ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਕੌਂਸਲਰ ਅੰਮ੍ਰਿਤ ਵਰਸ਼ਾ ਰਾਮਪਾਲ, ਬੀ.ਕੇ. ਰਾਮਪਾਲ, ਮਨੀ ਸਾਈਂ, ਕੌਂਸਲਰ ਗੁਰਪ੍ਰੀਤ ਸਿੰਘ ਬੱਬਲ, ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਕੌਂਸਲਰ ਤਨਵੀਰ ਧਾਲੀਵਾਲ, ਕੌਂਸਲਰ ਕਪਿਲ ਸੋਨੂੰ, ਕੌਂਸਲਰ ਮਨਿੰਦਰ ਘੁੰਮਣ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਦਵਿੰਦਰ ਘੁੰਮਣ, ਗੁਰਪ੍ਰੀਤ ਬੇਦੀ ਤੋਂ ਇਲਾਵਾ ਹੋਰ ਵੀ ਉਦਘਾਟਨੀ ਸਮਾਰੋਹ ਦੌਰਾਨ ਮੌਜੂਦ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News