Home » ਪੰਜਾਬ » ਪਰਮਾਤਮਾ ਨੇ ਮੇਰੇ ਕੋਲੋਂ ਇਹ ਸੇਵਾ ਲਈ ਹੈ ਯਾਤਰਾ ਜ਼ਰੀਏ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ –ਮੁੱਖ ਮੰਤਰੀ ਭਗਵੰਤ ਮਾਨ

ਪਰਮਾਤਮਾ ਨੇ ਮੇਰੇ ਕੋਲੋਂ ਇਹ ਸੇਵਾ ਲਈ ਹੈ ਯਾਤਰਾ ਜ਼ਰੀਏ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ –ਮੁੱਖ ਮੰਤਰੀ ਭਗਵੰਤ ਮਾਨ

Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ
ਸ੍ਰੀ ਅਨੰਦਪੁਰ ਸਾਹਿਬ,6 ਮਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਆਪਣੀ ਸ਼ੁਕਰਾਨਾ ਯਾਤਰਾ ਦਾ ਆਗਾਜ਼ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਗਿਆ। ਸੀਐਮ ਨੇ ਬੋਲਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਦਾ ਬਲ ਬਖ਼ਸ਼ਿਆ, ਇਸ ਤੋਂ ਪਹਿਲਾਂ ਪਾਰਟੀਮੈਂਟ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਸਰਧਾਂਜਲੀ ਦਿਵਾਉਣ ਦਾ ਬਲ ਬਖ਼ਸ਼ਿਆ, ਪੰਜਾਬ ਦੇ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ।
ਪਰਮਾਤਮਾ ਨੇ ਮੇਰੇ ਕੋਲੋਂ ਇਹ ਸੇਵਾ ਲਈ ਹੈ।

ਯਾਤਰਾ ਜ਼ਰੀਏ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਸੀਐਮ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਵਿਰੋਧੀ ਬੇਅਦਬੀ ਕਾਨੂੰਨ ਦਾ ਵੀ ਵਿਰੋਧ ਕਰ ਰਹੇ ਹਨ। ਕਹਿੰਦੇ ਅਸੀਂ ਇਹ ਕਾਨੂੰਨ ਨਹੀਂ ਮੰਨਦੇ, ਉਹ ਤਾਂ ਨਹੀਂ ਮੰਨਦੇ ਕਿਉਂਕਿ ਉਹ ਆਪ ਬੇਅਦਬੀਆਂ ਵਿਚ ਸ਼ਾਮਲ ਹਨ। ਹੁਣ ਜਿਹੜੇ ਪਰਚੇ ਦਰਜ ਹੋਣਗੇ ਉਸ ਵਿਚ ਉਹ ਸਾਰੇ ਅੰਦਰ ਜਾਣਗੇ। ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਅਤੇ ਵਿਰੋਧੀ ਧਿਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਪੰਜਾਬ ਧਮਾਕੇ ਭਾਜਪਾ ਦੀ ਚੋਣ ਤਿਆਰੀ ਹੈ। ਭਾਜਪਾ ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਲੈਣਾ ਚਾਹੁੰਦੀ ਹੈ। ਭਾਜਪਾ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਵੇ। ਪੰਜਾਬ ਸ਼ਾਂਤੀਪੂਰਵਕ ਸੂਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਸ਼ਾਂਤੀ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਪਰ ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਉਣਾ ਚਾਹੁੰਦੀਆਂ

ਉਨ੍ਹਾਂ ਕਿਹਾ ਕਿ ਬੀਜੇਪੀ ਹੋਰ ਸੂਬਿਆਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਕੇ ਸਿਆਸੀ ਲਾਭ ਲੈਣਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀਪਸੰਦ ਲੋਕਾਂ ਦੀ ਧਰਤੀ ਹੈ ਅਤੇ ਇੱਥੇ ਦੇ ਲੋਕ ਦੁਨੀਆ ਭਰ ਦੀ ਭਲਾਈ ਦੀ ਅਰਦਾਸ ਕਰਦੇ ਹਨ। ਉਨ੍ਹਾਂ ਬੀਜੇਪੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਫਿਜ਼ਾ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਤੋਂ ਬਾਜ਼ ਆਇਆ ਜਾਵੇ।

C M Bhagwant Mann Sukrana Yatra in Punjab

ਬੇਅਦਬੀ ਦੇ ਮਾਮਲੇ ‘ਤੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਿਆਂਦਾ ਗਿਆ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਇਤਿਹਾਸਕ ਕਦਮ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਕੁਝ ਤਾਕਤਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਭੜਕਾ ਕੇ ਸਮਾਜ ਵਿੱਚ ਫੂਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ, ਪਰ ਹੁਣ ਸਖ਼ਤ ਕਾਨੂੰਨੀ ਪ੍ਰਬੰਧਾਂ ਕਾਰਨ ਅਜਿਹੇ ਅਨਸਰਾਂ ‘ਤੇ ਨਕੇਲ ਕਸੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਕਾਨੂੰਨ ਲਾਗੂ ਹੋਣ ਨਾਲ ਕੋਈ ਵੀ ਵਿਅਕਤੀ ਜਾਂ ਸੰਗਠਨ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਹਿੰਮਤ ਨਹੀਂ ਕਰੇਗਾ ਅਤੇ ਜੋ ਵੀ ਅਜਿਹਾ ਕਰੇਗਾ, ਉਸ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਉਹ ਕਿਸੇ ਵੀ ਪਾਰਟੀ ਦੇ ਭਰਮਾਉਣ ਜਾਂ ਡਰਾਉਣ ਵਾਲੇ ਹਥਕੰਡਿਆਂ ਵਿੱਚ ਨਹੀਂ ਆਉਣਗੇ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News