—674 ਕਰਮਚਾਰੀਆਂ ਦੀ ਲੋੜ ਦਰਸਾਉਣ ਨਾਲ ਲਗਭਗ 133 ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀ ਨੰਕਰੀ ‘ਤੇ ਸਿੱਧਾ ਖਤਰਾ
ਨਾਭਾ 07 ਮਈ ,ਟੀ.ਕੇ. ਸ਼ਰਮਾ– ਫਰਦ ਕੇਂਦਰ ਨਾਭਾ ਦੇ ਡਾਟਾ ਆਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਸੁਪਰਵਾਈਜ਼ਰ ਹਰਸਿਮਰਨ ਜੀਤ ਸਿੰਘ, ਪਰਮਿੰਦਰ ਕੁਮਾਰ, ਮੈਡਮ ਅੰਜੂ ਰਾਣਾ, ਅਸ਼ਵਨੀ ਕੁਮਾਰ, ਖੁਸ਼ਪ੍ਰੀਤ ਸ਼ਰਮਾ ਨੇ ਸਾਂਝੇ ਤੌਰ ਤੇ ਕਿਹਾ ਕਿ ਫਰਦ ਕੇਂਦਰਾਂ ਵਿੱਚ ਪਿਛਲੇ 15 ਦੇ ਜਿਆਦਾ ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ 800 ਤੋਂ ਵੱਧ ਡਾਟਾ ਐਂਟਰੀ ਓਪਰੇਟਰਾਂ ਦੇ ਭਵਿੱਖ ‘ਤੇ ਅਣਸਚਿਤਤਾ ਦੇ ਬੱਦਲ ਛਾ ਗਏ ਹਨ। ਪੰਜਾਬ ਲੈਂਡ ਰਿਕਾਰਡਜ ਸੁਸਾਇਟੀ (PLRS) ਵੱਲੋ ਜਾਰੀ ਨਵ ਮੈਨਪਾਵਰ ਟੈਂਡਰ ਵਿੱਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਉਣ ਨਾਲ ਲਗਭਗ 133 ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀ ਨੰਕਰੀ ‘ਤੇ ਸਿੱਧਾ ਖਤਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਡਾਟਾ ਆਪਰੇਟਰ ਲੰਮੇ ਸਮੇਂ ਤੋਂ ਇਮਾਨਦਾਰੀ ਅਤੇ ਮਿਹਨਤ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਨੰਕਰੀ ਨਾਲ ਜੁੜੀ ਹੋਈ ਹੈ। ਇਸ ਤਰ੍ਹਾਂ ਦਾ ਫੈਸਲਾ ਨਾ ਸਿਰਫ ਕਰਮਚਾਰੀਆਂ ਨਾਲ ਅਨਿਆਇ ਹੈ. ਸਗੋ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਤਬਾਹ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਲਵਪਰੀਤ ਸਿੰਘ ਪੁੱਤਰ ਸਤਨਾਮ ਸਿੰਘ ਜਿਲ੍ਹਾ ਤਰਨਤਾਰਨ ਦੀਆਂ ਸੇਵਾਵਾਂ ਨੂੰ ਬਹਾਲ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਸਾਨੂੰ ਕਿਰਤ ਕਾਨੂੰਨ ਅਨੁਸਾਰ ਬਣਦੀ ਘੱਟੋ-ਘੱਟ ਉਜਰਤ (Minimum Wages Act 1948 ) ਤਹਿਤ ਤਨਖਾਹ ਦਿੱਤੀ ਜਾਵੇ ਅਤੇ ਹਰ ਸਾਲ ਤਨਖਾਹ ਵਿੱਚ ਵਾਧਾ (ਇੰਕਰੀਮੈਂਟ) ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡੀਆਂ ਸੇਵਾਵਾਂ ਕਿਸੇ ਪ੍ਰਾਈਵੇਟ ਕੰਪਨੀ ਨੂੰ ਦੇਣ ਦੀ ਬਜਾਏ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਅਧੀਨ ਲਿਆਂਦੀਆਂ ਜਾਣ ਅਤੇ ਸਾਡੀ ਨੌਕਰੀ 58 ਸਾਲ ਦੀ ਉਮਰ ਤੱਕ ਸੁਰੱਖਿਅਤ ਕੀਤੀ ਜਾਵੇ ਅਤੇ ਬਿਨਾਂ ਵਾਜਬ ਕਾਰਨ ਨੌਕਰੀ ਤੋਂ ਨਾ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਫਰਦ ਕੇਂਦਰਾਂ ਵਿੱਚ ਕੰਮ ਕਰ ਰਹੇ ਡਾਟਾ ਆਪਰੇਟਰਾ ਦੀ ਤਨਖਾਹ ਵਧਾ ਕੇ ਡੀ.ਸੀ. ਰੇਟ ਅਨੁਸਾਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰੰਤੂ ਸਾਡੀਆਂ ਇਹਨਾ ਜਾਇਜ ਮੰਗਾ ਦਾ ਸਰਕਾਰ ਵੱਲੋਂ ਕੋਈ ਧਿਆਨ ਨਹੀ ਦਿੱਤਾ ਗਿਆ ਹੈ। ਜਿਸ ਦੇ ਤਹਿਤ ਪੰਜਾਬ ਦੇ ਜ਼ਥੇਬੰਦਕ ਨੂੰ ਸਮਰੱਥਨ ਦਿੰਦੇ ਹੋਏ ਅਣਮਿੱਥੇ ਸਮੇ ਲਈ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ।
- 0
- 0
- 0
- 0














