ਟਾਈਮਜ਼ ਆਫ਼ ਪੰਜਾਬ ਬਿਊਰੋ
ਧਨੌਲਾ, 9 ਮਈ–
ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ ਧਨੌਲਾ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਾਇਆ ਗਿਆ।
ਜਨਾਨਾ ਰੋਗਾਂ ਦੇ ਮਾਹਿਰ ਡਾ. ਮਨਦੀਪ ਕੌਰ ਬੱਲ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਗਏ ਇਸ ਕੈਂਪ ਵਿੱਚ ਗਰਭਵਤੀ ਔਰਤਾਂ ਦੀ ਮੁਫ਼ਤ ਸਿਹਤ ਜਾਂਚ ਤੋਂ ਇਲਾਵਾ, ਬਲੱਡ ਪ੍ਰੈਸ਼ਰ, ਖੂਨ ਅਤੇ ਸ਼ੂਗਰ ਆਦਿ ਦੇ ਮੁਫ਼ਤ ਟੈਸਟ ਕੀਤੇ ਗਏ ਅਤੇ ਉਹਨਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ। ਓਹਨਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚ ਮਾਂ ਅਤੇ ਬੱਚੇ ਦੀ ਸਿਹਤ ਲਈ ਬੇਹੱਦ ਜ਼ਰੂਰੀ ਹੈ ਇਸ ਲਈ ਸੀ.ਐੱਚ.ਸੀ ਧਨੌਲਾ ਵਿਖੇ ਹਰ ਮਹੀਨੇ ਦੀ 9 ਤਾਰੀਖ ਨੂੰ ਇਹ ਕੈਂਪ ਲਗਾਇਆ ਜਾਂਦਾ ਹੈ ਤਾਂ ਜੋ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲ ਸਕਣ। ਡਾ. ਮਨਦੀਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਧਿਆਨ ਤਹਿਤ ਲਗਾਏ ਜਾਂਦੇ ਇਹਨਾਂ ਕੈਂਪਾਂ ਦਾ ਮੁੱਖ ਉਦੇਸ਼ ਉੱਚ ਜੋਖ਼ਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਨਾ ਹੈ ਤਾਂ ਜੋ ਮਾਤਾ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਹਨਾ ਸੁਰੱਖਿਅਤ ਜਣੇਪੇ ਲਈ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਹਰ ਮਹੀਨੇ ਦੀ 9 ਤਾਰੀਖ ਨੂੰ ਲੱਗਣ ਵਾਲੇ ਇਹਨਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਬੀ.ਈ.ਈ ਰਤਿਕਾ ਓਬਰਾਏ, ਐੱਮ.ਐੱਲ.ਟੀ ਜਸਵਿੰਦਰ ਕੁਮਾਰੀ, ਸੁਖਚੈਨ ਕੌਰ, ਜਸਵੰਤ ਸਿੰਘ, ਐੱਲ.ਐੱਚ.ਵੀ ਇੰਦਰਜੀਤ ਕੌਰ, ਏ.ਐੱਨ.ਐੱਮ ਮਨਦੀਪ ਕੌਰ, ਗੁੱਡੀ ਕੌਰ, ਆਸ਼ਾ ਫਸਿਲੀਟੇਟਰ ਅਮਨਦੀਪ ਕੌਰ, ਜਸਵਿੰਦਰ ਕੌਰ ਅਤੇ ਆਸ਼ਾ ਵਰਕਰ ਨਿੱਕੀ ਕੌਰ ਹਾਜ਼ਰ ਸਨ
- 0
- 0
- 0
- 0














