— ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਅਸਿਸਟੈਂਟ ਕਮਿਸ਼ਨਰ ਫੂਡ
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 22 ਮਈ – ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ, ਵੱਲੋਂ ਸ੍ਰੀਮਤੀ ਰੇਖਾ ਸ਼ਰਮਾ, ਫੂਡ ਸੇਫਟੀ ਅਫਸਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਦੀ ਅਚਨਚੇਤ ਦੌਰਾ ਕਰਕੇ ਜਾਂਚ ਕੀਤੀ ਗਈ।
ਇਸ ਟੀਮ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਰਾਮ ਤੀਰਥ ਰੋਡ, ਗਵਾਲ ਮੰਡੀ, ਪੁਤਲੀਘਰ, ਛੇਹਰਟਾ ਰੋਡ, ਮਜੀਠਾ ਰੋਡ ਆਦਿ ਇਲਾਕਿਆਂ ਵਿੱਚ ਜਾਂਚ ਮੁਹਿੰਮ ਚਲਾਈ ਗਈ ਅਤੇ ਇਸ ਦੌਰਾਨ ਡੇਅਰੀ ਉਤਪਾਦਾਂ ਦੇ ਕੁੱਲ 12 ਸੈਂਪਲ ਭਰੇ ਗਏ, ਜਿਨ੍ਹਾਂ ਵਿੱਚ 7 ਪਨੀਰ, 4 ਦੁੱਧ ਅਤੇ 1 ਦਹੀਂ ਦਾ ਸੈਂਪਲ ਸ਼ਾਮਲ ਹੈ। ਇਹ ਸੈਂਪਲ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ ਨੂੰ ਭੇਜੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ ਨੇ ਦੱਸਿਆ ਕਿ ਇਹ ਛਾਪੇਮਾਰੀ ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਡੇਅਰੀ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਸਾਫ਼-ਸੁਥਰੇ, ਗੁਣਵੱਤਾ ਯੁਕਤ ਅਤੇ ਮਿਆਰੀ ਖਾਣ-ਪੀਣ ਸਮੱਗਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਖਾਣ ਵਾਲੇ ਪਦਾਰਥਾਂ ਦੀ ਗੁਣਵਤਾ ਨੂੰ ਬਣਾਈ ਰੱਖਣ ਲਈ ਸੈਂਪਿੰਲਿੰਗ ਜਾਰੀ ਰਹੇਗੀ।
- 0
- 0
- 0
- 0














