ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 30 ਮਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਅਪਰ ਪ੍ਰਾਇਮਰੀ 418 ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਅੱਜ ਮਿਤੀ 30 ਮਈ ਨੂੰ ਸਿੱਖਿਆ ਦਾ ਮਹਾਂ ਜਸ਼ਨ ਬੜੇ ਸੁਚੱਜੇ ਅਤੇ ਖੂਬਸੂਰਤ ਢੰਗ ਨਾਲ ਮਨਾਇਆ ਗਿਆ। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਮੁਤਾਬਕ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੀ ਇਸ ਸ਼ਾਨਦਾਰ ਮਹਾਨ ਪ੍ਰਾਪਤੀ ਨੂੰ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ, ਐਸਐਮਸੀ ਕਮੇਟੀ ਮੈਂਬਰਾਂ, ਪਿੰਡ ਦੇ ਪਤਵੰਤੇ ਸੱਜਣਾਂ ਨਾਲ ਸਾਂਝਾ ਕਰਨ ਦੇ ਉਦੇਸ਼ ਨਾਲ ਇਸ ਮਹਾਂ ਜਸ਼ਨ-ਮੇਗਾ ਪੀ ਟੀ ਐਮ ਦਾ ਆਯੋਜਨ ਕੀਤਾ ਗਿਆ ਸੀ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀ ਰਜੇਸ਼ ਕੁਮਾਰ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਖੰਨਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡੀਆਰਸੀ ਡਾ. ਰਾਜਨ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਅਦਲੀਵਾਲਾ, ਸਰਕਾਰੀ ਮਿਡਲ ਸਕੂਲ ਬੂਆ ਨੰਗਲੀ ,ਸਰਕਾਰੀ ਮਿਡਲ ਸਕੂਲ ਲੋਹਾਰਕਾ ਕਲਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ, ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਜੇਸ਼ ਸ਼ਰਮਾ ਨੇ ਵਿਜ਼ਿਟ ਦੌਰਾਨ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਅੱਜ ਬੋਰਡ ਪ੍ਰੀਖਿਆਵਾਂ ਵਿੱਚ ਟਾੱਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲਾਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਹੁਨਰ ਸਿੱਖਿਆ ਪ੍ਰੋਗਰਾਮ, ਇੰਗਲਿਸ਼ ਐਜ਼ ਆਰ ਸੀ ਏ ਦੌਰਾਨ ਵੀ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲਾਂ ਵੱਲੋਂ ਸਨਮਾਨ-ਪੱਤਰ ਦੇ ਕੇ ਨਿਵਾਜਿਆ ਗਿਆ। ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕਰਨ ਦੇ ਨਾਲ-ਨਾਲ ਸੁਝਾਅ ਬਕਸੇ ਰਾਹੀਂ ਉਹਨਾਂ ਦੇ ਵਿਚਾਰਾਂ ਨੂੰ ਵੀ ਜਾਣਿਆ ਗਿਆ। ਵਿਦਿਆਰਥੀਆਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਛੁੱਟੀਆਂ ਦਾ ਕੰਮ ਪ੍ਰਿੰਟ ਆਊਟ ਮਟੀਰੀਅਲ ਦੇ ਰੂਪ ਵਿੱਚ ਦਿੱਤਾ ਗਿਆ। ਛੁੱਟੀਆਂ ਦੇ ਕੰਮ ਦੇ ਨਾਲ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਦੀ ਮਹੱਤਤਾ ਦੱਸਦੇ ਹੋਏ ਰਸੋਈ ਦੇ ਕੂੜੇ ਤੋਂ ਕੰਪੋਸਟ ਤੱਕ ਦਾ ਸਫਰ ਗਤੀਵਿਧੀ ਅਤੇ ਅੰਗਰੇਜ਼ੀ ਵਿੱਚ ਮੁਹਾਰਤ ਹਾਸਲ ਕਰਨ ਦੇ ਨਾਲ-ਨਾਲ ਨਿਰੰਤਰਤਾ ਬਣਾਏ ਰੱਖਣ ਲਈ ਆਰਸੀਏ ਦੇ ਨਾਲ ਵੀ ਵਿਦਿਆਰਥੀਆਂ ਨੂੰ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਜੇਸ਼ ਖੰਨਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਸਕੂਲਾਂ ਦੀ ਬਦਲਦੀ ਨੁਹਾਰ ਪ੍ਰਤੀ ਵਧਦੇ ਰੁਝਾਨ ਨੂੰ ਵੇਖ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵੀ ਵੱਧ ਰਿਹਾ ਹੈ। ਡੀਆਰਸੀ ਡਾ. ਰਾਜਨ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਸਕੂਲਾਂ ਦੀਆਂ ਲੋੜਾਂ ਨੂੰ ਹਰ ਸੰਭਵ ਪੂਰਾ ਕਰਨ ਦਾ ਯਤਨ ਕਰ ਰਿਹਾ ਹੈ ,ਉਥੇ ਉਹਨਾਂ ਨੇ ਕਿਸੇ ਐਨਜੀਓ ਦੀ ਮਦਦ ਦੇ ਨਾਲ ਮਿਡਲ ਸਕੂਲ ਲੋਹਾਰਕਾ ਕਲਾਂ ਵਿੱਚ ਲਾਇਬਰੇਰੀ ਬਣਵਾ ਕੇ ਦਿੱਤੀ, ਜਿਸ ਦਾ ਅੱਜ ਉਦਘਾਟਨ ਵੀ ਕੀਤਾ ਗਿਆ ।ਅਜਿਹੇ ਕੰਮ ਦੂਜੇ ਅਧਿਆਪਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ।
ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਬੀਆਰਸੀ ਸਾਹਿਬਾਨਾਂ ਵੱਲੋਂ ਵੀ ਅਲੱਗ-ਅਲੱਗ ਸਕੂਲਾਂ ਵਿੱਚ ਚਲ ਰਹੀ ਮਾਪੇ-ਅਧਿਆਪਕ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ ਗਈ। ਬੀਆਰਸੀ ਡਾ.ਪੂਰਨਿਮਾ ਨੇ ਸਸਸਸ ਨਾਗਕਲਾਂ ਸਕੂਲ ਵਿੱਚ ਵਿਜਿਟ ਦੌਰਾਨ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਸਤਾਖਰ ਕੀਤੇ ਸਨਮਾਨ ਪੱਤਰ ਅਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੂੰ ਭੇਂਟ ਕੀਤੇ ਗਏ ਜੋ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਇਮਾਨਦਾਰੀ, ਲਗਨ ਅਤੇ ਮਿਹਨਤ ਦਾ ਨਮੂਨਾ ਪੇਸ਼ ਕਰਦਾ ਹੈ।
ਸਿੱਖਿਆ ਕੋਆਰਡੀਨੇਟਰ ਪੰਜਾਬ ਸਰਕਾਰ ਵੱਲੋਂ ਵੀ ਅਲੱਗ-ਅਲੱਗ ਸਕੂਲਾਂ ਦਾ ਦੌਰਾ ਕੀਤਾ ਗਿਆ। ਬੀਆਰਸੀ ਰਾਜਪ੍ਰੀਤ ਸਿੰਘ ਅਤੇ ਬੀਆਰਸੀ ਅਜੇਪਾਲ ਸਿੰਘ ਨੇ ਉਚੇਚੇ ਤੌਰ ਤੇ ਮੇਗਾ ਪੀਟੀਐਮ ਡੈਸ਼ਬੋਰਡ ਦੀ ਪੂਰੀ ਨਿਗਰਾਨੀ ਕੀਤੀ ਅਤੇ ਸਮੇਂ ਰਹਿੰਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਮੇਗਾਪੇਟੀਐਮ ਸਕੂਲ ਮੁਖੀ ਗੂਗਲ ਫਾਰਮ ਭਰਵਾ ਕੇ ਅੰਮ੍ਰਿਤਸਰ ਦਾ ਡਾਟਾ 100 ਫ਼ੀਸਦੀ ਕਰਵਾਇਆ। ਵੱਖ-ਵੱਖ ਬਲਾਕਾਂ ਦੇ ਬੀ ਆਰਸੀ ਸਾਹਿਬਾਨਾਂ ਸ਼ਿਖਾ ਦੂਆ, ਅਮਰਪ੍ਰੀਤ ਕੌਰ, ਸ. ਸੁਖਜਿੰਦਰ ਸਿੰਘ ,ਸ.ਹਰਪ੍ਰੀਤ ਸਿੰਘ, ਅਮਨ ਮਠਾਰੂ, ਰਣਜੀਤ ਕੌਰ, ਡਾ.ਪੂਰਨਿਮਾ, ਨੀਤੂ ਖੰਨਾ, ਸੀਮਾ ਸ਼ਰਮਾ, ਨਵਦੀਪ ਜੋਸ਼ੀ ਰਕੇਸ਼ ਗੁਲਾਟੀ, ਦੀਪਕ ਕੁਮਾਰ ਵਿਕਰਮਜੀਤ ਬਿਕਰਮਜੀਤ ਸਿੰਘ ਕਵਲਪ੍ਰੀਤ ਸਿੰਘ ਸੰਦੀਪ ਸ਼ਰਮਾ, ਜਸਪ੍ਰੀਤ ਸਿੰਘ, ਵਿਨੋਦ ਕੁਮਾਰ ਵਿਜੇ ਕੁਮਾਰ, ਬਲਰਾਮ ਕੁਮਾਰ, ਨਵਦੀਪ ਰੰਧਾਵਾ, ਦਵਿੰਦਰ ਸਿੰਘ, ਹਰਦੀਪ ਸਿੰਘ, ਜਸਬੀਰ ਕੌਰ ਆਦਿ ਨੇ ਵਿਜਿਟ ਦੌਰਾਨ ਬੀ ਆਰਸੀ ਅਬਜਰਵੇਸ਼ਨ ਫਾਰਮ ਭਰ ਕੇ ਸਕੂਲਾਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ।
- 0
- 0
- 0
- 0














