Home » ਪੰਜਾਬ » ਸਿਤਾਰੇ ਜ਼ਮੀਨ ‘ਤੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਸਿਤਾਰੇ ਜ਼ਮੀਨ ‘ਤੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Facebook
X
WhatsApp
Email

–ਬਰਾਬਰ ਅੰਕ ਬਰਾਬਰ ਰੈਂਕ, ਵਿਦਿਆਰਥਣ ਦੇ ਸਵਾਲ ਮਗਰੋਂ ਮੁੱਖ ਮੰਤਰੀ ਮਾਨ ਦਾ ਐਲਾਨ

ਟਾਈਮਜ਼ ਆਫ਼ ਪੰਜਾਬ ਬਿਊਰੋ
ਚੰਡੀਗੜ੍ਹ,31 ਮਈ –  ਚੰਡੀਗੜ੍ਹ ਵਿੱਚ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਵਿੱਚ  8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਮ ਮਿਤੀ ਦੇ ਅਧਾਰ ‘ਤੇ ਰੈਂਕ ਨਿਰਧਾਰਤ ਕਰਨ ਦੀ ਬਜਾਏ ਸਾਂਝਾ ਪਹਿਲਾ ਸਥਾਨ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇੱਕ ਵਿਦਿਆਰਥਣ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਮਰ ਦੇ ਹਿਸਾਬ ਨਾਲ ਟਾਪਰ ਐਲਾਨ ਕਰਨ ਦਾ ਸਵਾਲ ਕੀਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਨੰਬਰਾਂ ਦੇ ਅਧਾਰ ਉੱਤੇੇ ਟਾਪਰ ਐਲਾਨ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ, “ਅੱਜ ਚੰਡੀਗੜ੍ਹ ਵਿੱਚ, ਮੈਨੂੰ ‘ਸਿਤਾਰੇ ਜ਼ਮੀਨ ਤੇ’ ਪ੍ਰੋਗਰਾਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ‘ਤੇ, ਮੈਂ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਕਿ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਮ ਮਿਤੀ ਦੇ ਅਧਾਰ ‘ਤੇ ਰੈਂਕ ਨਿਰਧਾਰਤ ਕਰਨ ਦੀ ਬਜਾਏ ਸਾਂਝਾ ਪਹਿਲਾ ਸਥਾਨ ਦਿੱਤਾ ਜਾਵੇ। ਅੱਜ ਤੁਹਾਡੀ ਸਰਕਾਰ ਦੇ ਸਮਰਪਿਤ ਯਤਨਾਂ ਸਦਕਾ, ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲਾ ਨੂੰ ਵੀ ਪਛਾੜ ਰਹੇ ਹਨ।”

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News