Home » ਪੰਜਾਬ » Amritsar ‘ਚ ਭਿਆਨਕ ਹਾਦਸਾ, ਟਰੱਕ-ਐਕਟੀਵਾ ਟੱਕਰ ‘ਚ 7 ਸਾਲ ਦੀ ਬੱਚੀ ਦੀ ਮੌਤ | ਮੁੱਖ ਖਬਰਾਂ

Amritsar ‘ਚ ਭਿਆਨਕ ਹਾਦਸਾ, ਟਰੱਕ-ਐਕਟੀਵਾ ਟੱਕਰ ‘ਚ 7 ਸਾਲ ਦੀ ਬੱਚੀ ਦੀ ਮੌਤ | ਮੁੱਖ ਖਬਰਾਂ

Facebook
X
WhatsApp
Email

Amritsar News : ਅੰਮ੍ਰਿਤਸਰ ਦੇ ਮਕਬੂਲਪੁਰਾ ਚੌਂਕ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਐਕਟੀਵਾ ਦੀ ਜ਼ੋਰਦਾਰ ਟੱਕਰ ਵਿੱਚ 7 ਸਾਲ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਕਰੀਬ 15 ਮਿੰਟ ਪਹਿਲਾਂ ਹਾਦਸੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਐਕਟੀਵਾ ਅਤੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਬੱਚੀ ਨੂੰ ਗੰਭੀਰ ਚੋਟਾਂ ਆਈਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚੀ ਦੀ ਪਹਿਚਾਣ ਮੋਨੀ ਵਜੋਂ ਹੋ ਰਹੀ ਹੈ, ਜੋ ਚੀਮਾ ਸਾਈਡ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।

ਪੁਲਿਸ ਵੱਲੋਂ ਮੌਕੇ ਦੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਹਾਦਸੇ ਨਾਲ ਸੰਬੰਧਿਤ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਵੇਂ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਦੱਸਿਆ ਕਿ ਟਰੱਕ ਵੱਲੋਂ ਟੱਕਰ ਮਾਰਨ ਤੋਂ ਬਾਅਦ ਐਕਟੀਵਾ ਹੇਠਾਂ ਆ ਗਈ ਅਤੇ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਟਰੱਕ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਦਰਦਨਾਕ ਘਟਨਾ ਨੇ ਸਥਾਨਕ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖ਼ਿਲਾਫ਼ ਜਲਦ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  : Blast In Rajpura : ਦਿੱਲੀ-ਰਾਜਪੁਰਾ ਰੇਲਵੇ ਟਰੈਕ ‘ਤੇ ਜ਼ੋਰਦਾਰ ਧਮਾਕਾ; ਇੱਕ ਸ਼ਖਸ ਦੀ ਮੌਤ, ਰੇਲ ਪਟੜੀ ਨੂੰ ਨੁਕਸਾਨ

– PTC NEWS

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News