Home » ਪੰਜਾਬ » Amritsar ਦੇ ਮੁਹਕਮਪੁਰਾ ਇਲਾਕੇ ‘ਚ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਕਈ ਜ਼ਖਮੀ | ਮੁੱਖ ਖਬਰਾਂ

Amritsar ਦੇ ਮੁਹਕਮਪੁਰਾ ਇਲਾਕੇ ‘ਚ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਕਈ ਜ਼ਖਮੀ | ਮੁੱਖ ਖਬਰਾਂ

Facebook
X
WhatsApp
Email

Amritsar News :  ਅੰਮ੍ਰਿਤਸਰ ਦੇ ਥਾਣਾ ਮੁਹਕਮਪੁਰਾ ਅਧੀਨ ਪੈਂਦੇ ਇਕ ਇਲਾਕੇ ਦਸ਼ਮੇਸ਼ ਨਗਰ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਭਾਰੀ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਪਾਸਿਆਂ ਵੱਲੋਂ ਇੱਕ-ਦੂਜੇ ‘ਤੇ ਹਮਲੇ ਕੀਤੇ ਗਏ, ਜਿਸ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪੀੜਤ ਧਿਰ ਵੱਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪਹਿਲਾਂ ਗਲੀ ਵਿੱਚ ਤਕਰਾਰ ਹੋਈ, ਜਿਸ ਤੋਂ ਬਾਅਦ ਦੂਜੀ ਧਿਰ ਨੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਲਿਆ।

ਉਨ੍ਹਾਂ ਕਿਹਾ ਕਿ ਚਾਰ ਤੋਂ ਪੰਜ ਨੌਜਵਾਨ ਇਕੱਠੇ ਹੋ ਕੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਪੀੜਤ ਪਰਿਵਾਰ ਨੇ ਦੱਸਿਆ ਕਿ ਔਰਤਾਂ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਛੋਟੇ ਬੱਚਿਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਇੱਕ 13 ਸਾਲਾ ਬੱਚੇ ਦੇ ਸਿਰ ਵਿੱਚ ਚੋਟਾਂ ਲੱਗਣ ਦੀ ਗੱਲ ਵੀ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਘਟਨਾ ਦੌਰਾਨ ਕਾਫੀ ਹੰਗਾਮਾ ਹੋਇਆ ਅਤੇ ਗਲੀ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਉਧਰ, ਥਾਣਾ ਮੁਹਕਮਪੁਰਾ ਦੇ ਐਸਐਚਓ ਹਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਗੁਆਂਢੀ ਆਪਸ ਵਿੱਚ ਲੜਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਬੀਤੀ ਰਾਤ ਕਰੀਬ 2 ਵਜੇ ਵਾਪਰੀ ਅਤੇ ਮੁੱਢਲੀ ਜਾਂਚ ਮੁਤਾਬਿਕ ਦੋਵੇਂ ਧਿਰਾਂ ਸ਼ਰਾਬ ਦੇ ਨਸ਼ੇ ਵਿੱਚ ਸਨ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਵਾਂ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਵੀ ਕਹੀ ਗਈ ਹੈ।

ਇਹ ਵੀ ਪੜ੍ਹੋ  :  Panjab University ਨੂੰ ਬੰਬ ਨਾਲ ਉਡਾਉਣ ਦੀ ਧਮਕੀ; DC ਦਫ਼ਤਰ ਵੀ ਨਿਸ਼ਾਨੇ ’ਤੇ; ਹਰਕਤ ’ਚ ਸੁਰੱਖਿਆ ਏਜੰਸੀਆਂ

– PTC NEWS

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News