
ਕੋਟਕਪੂਰਾ ਦੇ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਦੀ ਕਾਰਵਾਈ, ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਜ਼ਬਤ
–ਜੁਰਮਾਨਾ ਲਗਾਉਣ ਸਬੰਧੀ ਮਤਾ ਪਾਸ ਕਰਨ ਦੀ ਤਿਆਰੀ ਅਜੈ ਮਨਚੰਦਾ ਕੋਟਕਪੂਰਾ 21 ਸਤੰਬਰ — ਕੋਟਕਪੂਰਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੀ ਟੀਮ ਨੇ ਵੱਖ-ਵੱਖ ਬਾਜ਼ਾਰਾਂ ਵਿੱਚ ਪਹੁੰਚ ਕੇ ਦੁਕਾਨਾਂ ਦੇ ਬਾਹਰ ਰੱਖਿਆ ਗਿਆ ਸਮਾਨ ਹਟਵਾਇਆ ਅਤੇ ਕੁਝ ਸਮਾਨ ਨੂੰ ਜ਼ਬਤ ਕੀਤਾ।











