ਅਪਰਾਧ

Times of Punjab24

ਚਰਨਜੀਤ ਸਿੰਘ ਚੰਨੀ ਗੁਲਜ਼ਾਰ ਸਿੰਘ ਦੇ ਘਰ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਚੰਨੀ ਨੇ ਇਨਸਾਫ਼ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਟਾਈਮਜ਼ ਆਫ਼ ਪੰਜਾਬ ਬਿਊਰੋ ਦਿੜ੍ਹਬਾ,10 ਸਤੰਬਰ —ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੜ੍ਹਬਾ ਦੇ ਧੂਰ ਵਣਜਾਰੇ ਪਿੰਡ ਪਹੁੰਚੇ। ਉਨ੍ਹਾਂ ਗੁਲਜ਼ਾਰ ਸਿੰਘ ਦੇ ਘਰ ਜਾ ਕੇ

Times of Punjab24

ਨਸ਼ਿਆਂ ਖ਼ਿਲਾਫ਼ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਨਵੇਕਲੀ ਪਹਿਲ, ਸੱਥ ’ਚ ਲੋਕਾਂ ਨਾਲ ਜ਼ਮੀਨ ’ਤੇ ਬੈਠ ਕੇ ਮੰਗਿਆ ਸਹਿਯੋਗ

–ਕਿਹਾ – ਨਸ਼ਿਆਂ ਖ਼ਿਲਾਫ਼ ਪੁਲਿਸ ਦੇ ਨਾਲ ਲੋਕਾਂ ਦੀ ਭੂਮਿਕਾ ਵੀ ਬਰਾਬਰ ਜ਼ਰੂਰੀ, ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ 10 ਸਤੰਬਰ:– ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਰਾਬਤਾ ਕਾਇਮ ਕਰਨ ਦੀ ਦਿਸ਼ਾ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ

Times of Punjab24

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

–ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ –ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਸ਼ਿਰਕਤ –ਯੁੱਧ ਨਸ਼ਿਆਂ ਵਿਰੁੱਧ ਤਹਿਤ 3248 ਕੇਸ ਦਰਜ ਕੀਤੇ ਗਏ, 4593 ਕੀਤੇ ਗਏ ਗ੍ਰਿਫ਼ਤਾਰ  ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 10 ਸਤੰਬਰ :– ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ

Times of Punjab24

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

–ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ –ਮਾਡਿਊਲ ਦੇ ਮੁੱਖ ਮੈਂਬਰ ਦੀ ਪਛਾਣ ਕਰ ਲਈ ਗਈ ਹੈ; ਪੁਲਿਸ ਵੱਲੋਂ ਉਸਨੂੰ ਫੜਨ ਲਈ ਛਾਪੇਮਾਰੀ ਜਾਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ/ਅੰਮ੍ਰਿਤਸਰ, 9 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ,

Times of Punjab24

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 9 ਸਤੰਬਰ :– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

Times of Punjab24

ਭਾਜਪਾ ਵੱਲੋਂ ਮੋਹਨਜੀਤ ਸਿੰਘ ਸ਼ੇਰੋਂ ਉੱਪਰ ਹੋਏ ਅੱਤਿਆਚਾਰ ਅਤੇ ਗੁਲਜ਼ਾਰ ਸਿੰਘ ਦੀ ਹੋਈ ਕਥਿਤ ਮੌਤ ਖ਼ਿਲਾਫ਼ ਰੋਸ਼ ਪ੍ਰਦਰਸ

ਬੌਬੀ ਸਹਿਜ਼ਲ  ਜਗਰਾਓਂ, 9 ਸਤੰਬਰ — ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਗੇਜਾ ਰਾਮ ਸੂਬਾ ਮੀਤ ਪ੍ਰਧਾਨ ਸਮੇਤ ਭਾਜਪਾਈਆਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜ਼ਾਲਮ ਮਾਨ ਸਰਕਾਰ ਵੱਲੋਂ ਪਿੰਡ ਸ਼ੇਰੋ ਵਿੱਚ ਨਸ਼ੇ ਦੇ ਖ਼ਿਲਾਫ਼ ਸੱਚ ਬੋਲਣ ਲਈ ਮੋਹਨਜੀਤ ਤੇ ਹੋਏ ਅੱਤਿਆਚਾਰ ਅਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਕਥਿਤ ਜ਼ਿੰਮੇਵਾਰ

Times of Punjab24

ਸਿਹਤ ਮੰਤਰੀ ਨੇ ਲੋਕਾਂ ਦੀ ਸੂਚਨਾ ‘ਤੇ ਖੁਦ ਪਿੰਡ ਕਸਿਆਣਾ ਪੁੱਜਕੇ ਦਬੋਚਿਆ ਨਸ਼ਾ ਤਸਕਰ

–-ਨਸ਼ਾ ਤਸਕਰਾਂ ਦੀ ਖ਼ੈਰ ਨਹੀਂ, ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗੀ ਪੱਧਰ ’ਤੇ ਕਾਰਵਾਈ ਜਾਰੀ -ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 21 ਅਗਸਤ:–ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ

Times of Punjab24

ਜਗਰਾਉਂ ਸਿਵਲ ਹਸਪਤਾਲ ਦੀ ਪਾਰਕਿੰਗ ’ਚ ‘ਮਨਮਾਨੀ’ ਨਿਰਧਾਰਿਤ ਰੇਟਾਂ ਤੋਂ ਦੁੱਗਣੀ ਵਸੂਲੀ ਦੇ ਦੋਸ਼

–ਰੇਟ ਲਿਸਟ ਦੇ ਫਲੈਕਸ ਲੱਗੇ ਹੋਣ ਦੇ ਬਾਵਜੂਦ ਵੱਧ ਵਸੂਲੀ ਜਾਰੀ   –ਐਸਐਮਓ ਦੀਆਂ ਹਦਾਇਤਾਂ ਦਾ ਵੀ ਅਸਰ ਜ਼ੀਰੋ ਜਗਰਾਉਂ, 20 ਅਗਸਤ (ਬੌਬੀ ਸਹਿਜ਼ਲ) ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਾਰਕਿੰਗ ਫੀਸ ਦੇ ਨਾਮ ’ਤੇ ਕਥਿਤ ਤੌਰ ’ਤੇ ਨਿਰਧਾਰਿਤ ਰੇਟਾਂ ਤੋਂ ਵੱਧ ਰਕਮ ਵਸੂਲਣ ਦਾ ਮਾਮਲਾ

Times of Punjab24

ਫਰੀਦਕੋਟ ਦੇ ਸੰਧਵਾਂ ’ਚ ਵਿਆਹ ਸਮਾਗਮ ਦੌਰਾਨ ਹੰਗਾਮਾ,

— ਗਿੱਦੜਬਾਹਾ ਪੁਲਿਸ ਨੇ ਲੜਕੀ ਦੇ ਧਰਮ ਪਿਤਾ ਨੂੰ ਚੋਰੀ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ ਅਜੈ ਮਨਚੰਦਾ ,ਕੋਟਕਪੂਰਾ 20 ਅਗਸਤ –  ਅੱਜ ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਉਸ ਵੇਲੇ ਹਾਈ ਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਇੱਕ ਵਿਆਹ ਸਮਾਗਮ ਵਿੱਚ ਰੰਗ ਵਿੱਚ ਭੰਗ ਪੈ ਗਿਆ ਜਦੋਂ ਪੁਲਿਸ ਵੱਲੋਂ ਆਨੰਦ ਕਾਰਜਾਂ ਦੇ ਦੌਰਾਨ ਲੜਕੀ ਦੇ ਪਿਤਾ ਨੂੰ ਜਬਰੀ

Times of Punjab24

ਪੀੜਿਤ ਮਾਮਲਾ ! ਇਨਸਾਫ਼ ਲਈ ਪਾਣੀ ਵਾਲੀ ਟੈਂਕੀ ਤੇ ਚੜੀਆਂ 3 ਮੁਟਿਆਰਾਂ

–ਕਿਹਾ ਪੁਲਿਸ ਪ੍ਰਸ਼ਾਸਨ ਨਹੀਂ ਕਰ ਰਿਹਾ ਦੋਸ਼ੀਆਂ ਖਿਲਾਫ ਕਾਰਵਾਈ —ਜੇ ਇਨਸਾਨ ਨਾ ਮਿਲਿਆ ਤਾਂ ਕਰਨਗੀਆਂ ਖੁਦਕਸ਼ੀ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ 19 ਅਗਸਤ –  ਜ਼ਿਲ੍ਹਾ ਪ੍ਰਬੰਧਕੀ ਅਤੇ ਅਦਾਲਤੀ ਕੰਪਲੈਕਸ ਬਰਨਾਲਾ ਦੇ ਨੇੜੇ ਬੁੱਧਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਤਿੰਨ ਬਲਾਤਕਾਰ ਪੀੜਤ ਮੁਟਿਆਰਾਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ