
ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ
–ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ – ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਭਗਤ ਪੂਰਨ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ











