Home » ਪੰਜਾਬ » LPU ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ, ਗੱਡੀਆਂ ਨੂੰ ਲਗਾਈ ਅੱਗ, ਬਾਹਰ ਹਾਲਾਤ ਬੇਕਾਬੂ

LPU ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ, ਗੱਡੀਆਂ ਨੂੰ ਲਗਾਈ ਅੱਗ, ਬਾਹਰ ਹਾਲਾਤ ਬੇਕਾਬੂ

Facebook
X
WhatsApp
Email

ਟਾਈਮਜ਼ ਆਫ਼ ਪੰਜ਼ਾਬ ਬਿਊਰੋ 

ਜਲੰਧਰ /ਫਗਵਾੜਾ, 27 ਸਤੰਬਰ – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਨੂੰ ਵਿਦਿਆਰਥੀਆਂ ਦਾ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰ ਗਿਆ। ਵਿਦਿਆਰਥੀਆਂ ਅਤੇ ਪੁਲੀਸ ਵਿਚਕਾਰ ਤਣਾਅ ਵਧ ਗਿਆ ਅਤੇ ਸਥਿਤੀ ਇੰਨੀ ਬੇਕਾਬੂ ਹੋ ਗਈ ਕਿ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਸਿੱਧੀ ਝੜਪ ਦੇਖਣ ਨੂੰ ਮਿਲੀ।ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵੱਲੋਂ ਮੌਕੇ ‘ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਉੱਤੇ ਪਥਰਾਅ ਸ਼ੁਰੂ ਕਰ ਦਿੱਤਾ ਗਿਆ। ਭੜਕੀ ਹੋਈ ਭੀੜ ਨੂੰ ਖਿੰਡਾਉਣ ਅਤੇ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲੀਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਲਾਠੀਚਾਰਜ ਵੀ ਕੀਤਾ ਗਿਆ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਨੂੰ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਹਿੰਸਕ ਝੜਪ ਵਿੱਚ ਬਦਲ ਗਿਆ। ਸਤਨਾਮਪੁਰਾ ਪੁਲੀਸ ਨੇ ਇੱਕ ਵਿਦਿਆਰਥਣ ਦੀ ਸ਼ਿਕਾਇਤ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 64 ਤਹਿਤ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਮੁਤਾਬਕ, ਘਟਨਾ ਤੋਂ ਬਾਅਦ ਵਿਦਿਆਰਥੀ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ। ਰਾਤ ਤੋਂ ਹੀ ਪੁਲੀਸ ਅਤੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਸੀ, ਪਰ ਕਥਿਤ ਤੌਰ ’ਤੇ ਕੋਈ ਸਹਿਮਤੀ ਨਾ ਬਣਨ ਕਾਰਨ ਮਾਮਲਾ ਤਕਰਾਰ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਸਥਿਤੀ ਬੇਕਾਬੂ ਹੋ ਗਈ। ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਦੇ ਜਵਾਬ ਵਿੱਚ ਪੁਲੀਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਲਾਠੀਚਾਰਜ ਕੀਤਾ। ਝੜਪ ਦੌਰਾਨ ਵਿਦਿਆਰਥੀਆਂ ਦੇ ਨਾਲ-ਨਾਲ ਪੁਲੀਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ।

ਇਸ ਦੌਰਾਨ ਗੁੱਸੇ ਵਿੱਚ ਆਏ ਕੁਝ ਵਿਦਿਆਰਥੀਆਂ ਵੱਲੋਂ ਪੁਲੀਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਹਾਈਵੇਅ ’ਤੇ ਖੜ੍ਹੇ ਵਾਹਨਾਂ ਨੂੰ ਅੱਗ ਲਗਾਉਣ ਦੇ ਨਾਲ-ਨਾਲ ਕਈ ਗੱਡੀਆਂ ਦੀ ਭੰਨਤੋੜ ਵੀ ਕੀਤੇ ਜਾਣ ਦੀ ਸੂਚਨਾ ਹੈ। ਅੱਗ ਦੀਆਂ ਲਪਟਾਂ ਅਤੇ ਧੂੰਏਂ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ।ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਬਲ ਤਾਇਨਾਤ ਕਰਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਤੋਂ ਬਾਅਦ ਯੂਨੀਵਰਸਿਟੀ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਿੰਸਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਵੀਡੀਓ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਸਕਦੀ ਹੈ।ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਫਗਵਾੜਾ ਦੇ ਐੱਸ ਪੀ ਮੇਜਰ ਸਿੰਘ, ਡੀ ਐੱਸ ਪੀ ਪਲਵਿੰਦਰ ਸਿੰਘ ਅਤੇ ਇੱਕ ਮਹਿਲਾ ਪੁਲੀਸ ਇੰਸਪੈਕਟਰ ਤੋਂ ਇਲਾਵਾ ਵਿਦਿਆਰਥੀਆਂ ਦੇ ਨੁਮਾਇੰਦੇ ਸ਼ਾਮਲ ਹਨ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ “ਝੂਠੀਆਂ, ਬੇਬੁਨਿਆਦ ਅਤੇ ਮਨਘੜਤ” ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਗਲਤ ਜਾਣਕਾਰੀ ਬੇਲੋੜੀ ਉਲਝਣ ਪੈਦਾ ਕਰ ਰਹੀ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰ ਰਹੀ ਹੈ। ਰਜਿਸਟਰਾਰ ਮੋਨਿਕਾ ਗੁਲਾਟੀ ਵੱਲੋਂ ਜਾਰੀ ਇੱਕ ਬਿਆਨ ਵਿੱਚ, ਯੂਨੀਵਰਸਿਟੀ ਨੇ ਕਿਹਾ ਕਿ ਕੁਝ “ਸਮਾਜ ਵਿਰੋਧੀ ਅਨਸਰ” ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਅਤੇ ਜਿਸ ਤਰੀਕੇ ਨਾਲ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਸੰਸਥਾ ਦੇ ਅਕਸ ਨੂੰ ਖਰਾਬ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਜਾਪਦੀ ਹੈ।

ਯੂਨੀਵਰਸਿਟੀ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਫੈਲ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਪੁਸ਼ਟੀ ਕੀਤੀ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ ਜਾਂ ਉਸਨੂੰ ਅੱਗੇ ਨਾ ਫੈਲਾਉਣ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories